ਨਹੀਂ ਰਹੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ

590

ਨਵੀਂ ਦਿੱਲੀ, 8 ਅਕਤੂਬਰ (ਪੰਜਾਬ ਮੇਲ)-ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਹੋਇਆ ਦਿਹਾਂਤ। ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਅਤੇ ਦਿੱਲੀ ਦੇ ਹਸਪਤਾਲ ‘ਚ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ।ਉਨ੍ਹਾਂ ਦੇ ਬੇਟੇ ਚੀਰਾਗ ਨੇ ਟਵੀਟ ਕਰ ਇਸ ਦੀ ਪੁਸ਼ਟੀ ਕੀਤੀ ਹੈ। ਪਾਸਵਾਨ ਨੇ74 ਸਾਲਾ ਦੀ ਉਮਰ ‘ਚ ਆਪਣੇ ਆਖਰੀ ਸਾਹ ਲਏ।
ਹਾਲਹੀ ‘ਚ ਦਿੱਲੀ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਦੀ ਦਿਲ ਦੀ ਸਰਜਰੀ ਹੋਈ ਸੀ। ਪਾਸਵਾਨ ਪਿਛਲੇ ਪੰਜ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਸਰਗਰਮ ਰਾਜਨੀਤੀ ਵਿੱਚ ਰਹੇ ਅਤੇ ਦੇਸ਼ ਦੇ ਸਭ ਤੋਂ ਮਸ਼ਹੂਰ ਦਲਿਤ ਨੇਤਾਵਾਂ ਵਿੱਚੋਂ ਇੱਕ ਸੀ।