ਨਾਰਦਰਨ ਰੇਲਵੇ ਮੈਨਸ ਯੂਨੀਅਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ  

30
Share

ਰਾਜਪੁਰਾ, 19 ਸਤੰਬਰ (ਪੰਜਾਬ ਮੇਲ)- ਅੱਜ ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬਰਾਂਚ ਵੱਲੋਂ ਰਾਜਪੁਰਾ ਰੇਲਵੇ ਸਟੇਸ਼ਨ ਤੇ 19 ਸਤੰਬਰ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਹ ਸ਼ਰਧਾਂਜਲੀ ਸਮਾਗਮ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਅਤੇ ਨਾਰਦਨ ਰੇਲਵੇ ਮੈਂਸ ਯੂਨੀਅਨ ਦੇ ਸੱਦੇ ਤੇ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਨਾਰਦਨ ਰੇਲਵੇ ਮੈਂਸ ਯੂਨੀਅਨ ਸਰਹਿੰਦ ਬਰਾਂਚ ਦੇ ਪ੍ਰਧਾਨ ਜਸਮੇਰ ਸਿੰਘ ਅਤੇ ਸਕੱਤਰ ਜਗਦੀਪ ਸਿੰਘ ਨੇ ਕੀਤੀ ।ਇਸ ਮੌਕੇ ਸਮੂਹ ਕਰਮਚਾਰੀਆਂ ਵੱਲੋਂ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਸਮਾਗਮ ਵਿਚ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਸਰਹਿੰਦ ਬਰਾਂਚ ਦੇ ਬ੍ਰਾਂਚ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ 19 ਸਤੰਬਰ ਦਾ ਦਿਨ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਅਤੇ ਨਾਰਦਨ ਰੇਲਵੇ ਮੈਂਸ ਯੂਨੀਅਨ ਤੇ ਸੰਗਠਨ ਲਈ ਅਹਿਮ ਹੈ।ਇਸ ਦਿਨ ਨਾਰਦਨ ਰੇਲਵੇ ਮੈਨਸ ਯੂਨੀਅਨ ਅਤੇ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਦੇ ਸੰਗਠਨ ਦੇ ਬਹਦੁਰ ਸਾਥੀਆ ਨੂੰ ਸ਼ਹੀਦ ਕਰ ਦਿੱਤਾ ਸੀ,ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆਂ ਹਰ ਸਾਲ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਐੱਨ.ਆਰ.ਐੱਮ.ਯੂ ਦਾ ਇਤਿਹਾਸ ਹੀ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ ਅਤੇ ਅੱਜ ਸਾਡੇ ਨੌਜਵਾਨ ਕਰਮਚਾਰੀਆਂ ਨੂੰ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਰੱਖਣ ਦੀ ਲੋੜ ਹੈ। ਅੱਜ ਰੇਲਵੇ ਕਰਮਚਾਰੀਆਂ ਦੀਆਂ ਅਨੇਕਾਂ ਸਮੱਸਿਆਵਾਂ ਹਨ ਜਿਨ੍ਹਾਂ ਲਈ ਉਹ ਸਮੇਂ ਸਮੇਂ ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਲ ਇੰਡੀਆ ਰੇਲਵੇਮੈੱਨ ਫੈਡਰੇਸ਼ਨ ਅਤੇ ਨਾਰਦਨ ਰੇਲਵੇ ਮੈਂਸ ਯੂਨੀਅਨ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਕ ਦਿਨ ਦਾ ਭੁੱਖ ਹਡ਼ਤਾਲ ਵੀ ਕਰਨ ਜਾ ਰਹੀ ਹੈ।ਜੇਕਰ ਫਿਰ ਵੀ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਬ੍ਰਾਂਚ ਪ੍ਰਧਾਨ ਜਸਮੇਰ ਸਿੰਘ ਨੇ ਕਿਹਾ ਕਿ ਅੱਜ ਨੌਜਵਾਨਾਂ ਨੂੰ  ਇਕੱਠੇ ਹੋ ਕੇ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਦੇ ਝੰਡੇ ਥੱਲੇ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਜ਼ਰੂਰਤ ਹੈ  ਅੱਜ ਰੇਲਵੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਕਰਨ ਦੀ ਜ਼ਰੂਰਤ ਹੈ।ਇਸ ਮੌਕੇ ਮਨਜੀਤ ਸਿੰਘ,ਰਿਸ਼ੀਪਾਲ, ਮਹੇਂਦਰ ਪਾਸਵਾਨ ,ਸੁਮਿੱਤ ਕੁਮਾਰ, ਕ੍ਰਿਸ਼ਨ ਕੁਮਾਰ,ਦੀਪਕ ਕੁਮਾਰ,ਮਨਜੀਤ ਸਿੰਘ ਸੈਣੀ,ਤਾਰਾ ਨੰਦ ਝਾਅ, ਸਰੇਸ਼ ਕੁਮਾਰ,ਰਾਮ ਪ੍ਰਸਦ.ਰਾਜਵਿੰਦਰ ਸਿੰਘ,ਚੰਦਰ ਮੋਹਨ,ਉਪਿੰਦਰ ਕੁਮਾਰ, ਅਤੇ ਹੋਰ ਕਰਮਚਾਰੀ ਹਾਜ਼ਰ ਸਨ।

Share