ਵੈਲਿੰਗਟਨ, 10 ਅਪ੍ਰੈਲ (ਪੰਜਾਬ ਮੇਲ)- ਨਿਊਜ਼ੀਲੈਂਡ ਵਿਚ ਗਲੋਬਲ ਮਹਾਮਾਰੀ ਕੋਵਿਡ-19 ਦੇ ਇਨਫੈਕਸ਼ਨ ਦੇ ਕਾਰਨ ਦੂਜੀ ਮੌਤ ਹੋ ਗਈ। ਨਿਊਜ਼ੀਲੈਂਡ ਦੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੇਸ਼ ਵਿਚ ਕੋਰੋਨਾ ਇਨਫੈਕਸ਼ਨ ਦੇ 23 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਸ਼ੁੱਕਰਵਾਰ ਨੂੰ 21 ਨਵੇਂ ਮਾਮਲੇ ਸਾਹਮਣੇ ਆਉਣ ਦਾ ਖਦਸ਼ਾ ਹੈ। ਇਸ ਤਰ੍ਹਾਂ ਦੇਸ਼ ਭਰ ਵਿਚ ਇਸ ਜਾਨਲੇਵਾ ਵਾਇਰਸ ਨਾਲ ਹੁਣ ਤੱਕ 1,283 ਲੋਕ ਇਨਫੈਕਟਿਡ ਹਨ। ਦੇਸ਼ ਵਿਚ ਇਸ ਮਹਾਮਾਰੀ ਨਾਲ ਹੁਣ ਤੱਕ 2 ਲੋਕਾਂ ਦੀ ਮੌਤ ਹੋਈ ਹੈ ਅਤੇ 273 ਲੋਕ ਸਿਹਤਮੰਦ ਹੋਏ ਹਨ। ਦੇਸ਼ ਵਿਚ ਹੁਣ ਤੱਕ 46000 ਲੋਕਾਂ ਦੀ ਜਾਂਚ ਹੋ ਚੁੱਕੀ ਹੈ। ਨਿਊਜ਼ੀਲੈਂਡ ਵਿਚ ਕੋਰੋਨਾ ਇਨਫੈਕਸ਼ਨ ਦੀ ਰੋਕਥਾਮ ਲਈ 25 ਮਾਕਚ ਨੂੰ ਚਾਰ ਹਫਤੇ ਲਈ ਦੇਸ਼ ਪੱਧਰੀ ਲਾਕਡਾਊਨ ਐਲਾਨਿਆ ਗਿਆ ਹੈ।