ਨਿਊਯਾਰਕ, 10 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ਸੂਬੇ ਦੀ ਗ੍ਰੈਂਡ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਾਲ 2016 ਦੇ ਰਾਸ਼ਟਰਪਤੀ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੇ ਨਾਂ ‘ਤੇ ਕੀਤੇ ਗੁਪਤ ਭੁਗਤਾਨ ਦੇ ਮਾਮਲੇ ਵਿਚ ਗਵਾਹੀ ਦੇਣ ਲਈ ਬੁਲਾਇਆ ਹੈ। ਇਹ ਜਾਣਕਾਰੀ ‘ਨਿਊਯਾਰਕ ਟਾਈਮਜ਼’ ਵਿਚ ਪ੍ਰਕਾਸ਼ਿਤ ਰਿਪੋਰਟ ਵਿਚ ਦਿੱਤੀ ਗਈ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਮੈਨਹਟਨ ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਨੇ ਟਰੰਪ ਨੂੰ ਗਵਾਹੀ ਦੇਣ ਲਈ ਕਿਹਾ ਹੈ। ਕਿਸੇ ਗ੍ਰੈਂਡ ਜਿਊਰੀ ਵੱਲੋਂ ਇਸ ਤਰ੍ਹਾਂ ਕਿਸੇ ਨੂੰ ਤਲਬ ਕਰਨ ਤੋਂ ਸਾਫ਼ ਹੈ ਕਿ ਫ਼ੈਸਲਾ ਛੇਤੀ ਹੋਣ ਵਾਲਾ ਹੈ।