#AMERICA

ਨਿਊਯਾਰਕ ਦੀ ਬੱਸ ‘ਚ ਸਿੱਖ ਨੌਜਵਾਨ ‘ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ

-ਨਫ਼ਰਤੀ ਅਪਰਾਧ ਦਾ ਦੋਸ਼ ਆਇਦ
ਨਿਊਯਾਰਕ, 21 ਅਕਤੂਬਰ (ਪੰਜਾਬ ਮੇਲ)- ਨਿਊਯਾਰਕ ਸਿਟੀ ‘ਚ ਪਿਛਲੇ ਹਫ਼ਤੇ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮ.ਟੀ.ਏ.) ਦੀ ਬੱਸ ਵਿਚ ਸਵਾਰ ਸਿੱਖ ਨੌਜਵਾਨ ‘ਤੇ ਹਮਲਾ ਕਰਨ ਦੇ ਦੋਸ਼ ਵਿਚ 26 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ‘ਤੇ ਨਫ਼ਰਤੀ ਅਪਰਾਧ ਦੇ ਹਮਲੇ ਦਾ ਦੋਸ਼ ਲਗਾਇਆ ਗਿਆ ਹੈ। ਈਸਟ ਹਾਰਲੇਮ ਦੇ ਰਹਿਣ ਵਾਲੇ ਕ੍ਰਿਸਟੋਫਰ ਫਿਲੀਪੀਓਕਸ, ਜਿਸ ਨੂੰ ਦੇਰ ਰਾਤ ਗ੍ਰਿਫਤਾਰ ਕੀਤਾ ਗਿਆ ਸੀ, ਨੇ 19 ਸਾਲਾ ਮਨੀ ਸੰਧੂ ਨੂੰ ਕਈ ਵਾਰ ਮੁੱਕੇ ਮਾਰੇ ਤੇ ਉਸ ਦੀ ਪੱਗ ਲਾਹੁਣ ਦੀ ਕੋਸ਼ਿਸ਼ ਕੀਤੀ।

Leave a comment