ਨਿਊਜ਼ੀਲੈਂਡ ’ਚ ਕੋਰੋਨਾ ਦੇ 14 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਕੀਤੇ ਗਏ ਦਰਜ

1250
Share

ਵੈਲਿੰਗਟਨ, 26 ਮਾਰਚ (ਪੰਜਾਬ ਮੇਲ)- ਨਿਊਜ਼ੀਲੈਂਡ ’ਚ ਕੋਵਿਡ-19 ਦੇ 14,175 ਨਵੇਂ ਭਾਈਚਾਰਕ ਮਾਮਲੇ ਸਾਹਮਣੇ ਆਏ ਹਨ। ਇਸ ਦੀ ਜਾਣਕਾਰੀ ਨਿਊਜ਼ੀਲੈਂਡ ਦੇ ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਦਿੱਤੀ। ਨਵੇਂ ਕਮਿਊਨਿਟੀ ਮਾਮਲਿਆਂ ਵਿਚੋਂ 2,652 ਮਾਮਲੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਤੋਂ ਸਨ। ਨਿਊਜ਼ੀਲੈਂਡ ਦੇ ਹਸਪਤਾਲਾਂ ’ਚ 841 ਕੋਵਿਡ-19 ਮਰੀਜ਼ ਸਨ, ਜਿਨ੍ਹਾਂ ਵਿਚ ਇੰਟੈਂਸਿਵ ਕੇਅਰ ਯੂਨਿਟਾਂ ਜਾਂ ਉੱਚ ਨਿਰਭਰਤਾ ਯੂਨਿਟਾਂ ’ਚ 27 ਲੋਕ ਸ਼ਾਮਲ ਸਨ।
ਮੰਤਰਾਲਾ ਨੇ ਸ਼ਨੀਵਾਰ ਨੂੰ ਕੋਵਿਡ-19 ਨਾਲ 20 ਮੌਤਾਂ ਦੀ ਜਾਣਕਾਰੀ ਵੀ ਕੀਤੀ। ਦੇਸ਼ ਵਿਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੋਵਿਡ-19 ਦੇ 586,157 ਪੁਸ਼ਟੀ ਕੀਤੇ ਕੇਸ ਸਾਹਮਣੇ ਆਏ ਹਨ।

Share