ਨਿਊਜ਼ੀਲੈਂਡ ’ਚ 6 ਮਹੀਨੇ ਤੋਂ ਵੀ ਵੱਧ ਸਮੇਂ ਬਾਅਦ ਕੋਵਿਡ ਨਾਲ ਮੌਤ ਦਾ ਮਾਮਲਾ ਸਾਹਮਣੇ ਆਇਆ

1596
Share

ਵਲਿੰਗਟਨ, 4 ਸਤੰਬਰ (ਪੰਜਾਬ ਮੇਲ)- ਨਿਊਜ਼ੀਲੈਂਡ ’ਚ 6 ਮਹੀਨੇ ਤੋਂ ਵੀ ਵੱਧ ਸਮੇਂ ਬਾਅਦ ਕੋਰੋਨਾ ਵਾਇਰਸ ਨਾਲ ਮੌਤ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਉੱਥੇ ਹੀ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਲਗਾਤਾਰ ਕਮੀ ਆ ਰਹੀ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਵਾਇਰਸ ਨਾਲ 90 ਸਾਲਾ ਬੀਬੀ ਦੀ ਮੌਤ ਹੋ ਗਈ, ਉਸ ਨੂੰ ਹੋਰ ਬੀਮਾਰੀਆਂ ਵੀ ਸਨ।
ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਕਮਿਊਨਿਟੀ ਪੱਧਰ ’ਤੇ ਵਾਇਰਸ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਨਿਊਜ਼ੀਲੈਂਡ ’ਚ ਪਿਛਲੇ ਮਹੀਨੇ ਵਾਇਰਸ ਦੇ ਡੈਲਟਾ ਰੂਪ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਤਾਲਾਬੰਦੀ ਲਾਗੂ ਕੀਤੀ ਗਈ ਸੀ। ਦੇਸ਼ ’ਚ ਵਾਇਰਸ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ।
ਉਧਰ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਮਿ੍ਰਤਕ ਬੀਬੀ ਦੇ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਹਰ ਮੌਤ ਕੋਵਿਡ-19 ਦੇ ਸਾਡੇ ਸਮਾਜ ਵਿਚ ਦਾਖ਼ਲ ਹੋਣ ਕਾਰਨ ਹੋਣ ਵਾਲੇ ਨੁਕਸਾਨ ਦੀ ਯਾਦ ਦਿਵਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਬਜ਼ੁਰਗ ਨਿਊਜ਼ੀਲੈਂਡ ਵਾਸੀ ਅਤੇ ਸਿਹਤ ਸਮੱਸਿਆਵਾਂ ਵਾਲੇ ਲੋਕ ਵਾਇਰਸ ਤੋਂ ਸਭ ਤੋਂ ਵੱਧ ਜ਼ੋਖਮ ਵਿਚ ਹਨ। ਇਸ ਦਾ ਇਕ ਕਾਰਨ ਤਾਲਾਬੰਦੀ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਇਕ ਮਹੱਤਵਪੂਰਨ ਸਾਧਨ ਹੈ।

Share