#PUNJAB

ਨਿਹਾਲ ਸਿੰਘ ਵਾਲਾ: ਕਬੱਡੀ ਖਿਡਾਰੀ ਹਰਵਿੰਦਰ ਬਿੰਦਰੂ ਨੂੰ ਗੋਲੀਆਂ ਮਾਰੀਆਂ, ਹਾਲਤ ਗੰਭੀਰ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਪੰਜਾਬ ਮੇਲ)- ਨੇੜਲੇ ਪਿੰਡ ਧੂੜਕੋਟ ਰਣਸੀਂਹ ਦੇ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਨੂੰ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਵੇਰੇ ਪੌਣੇ ਸੱਤ ਵਜੇ ਕਰੀਬ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਉਪਰ ਗੋਲੀਆਂ ਚਲਾ ਦਿੱਤੀਆਂ। ਬਿੰਦਰੂ ਕਬੱਡੀ ਦਾ ਨਾਮੀ ਖਿਡਾਰੀ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਸਰਪੰਚ ਦਾ ਉਮੀਦਵਾਰ ਵੀ ਹੈ।

Leave a comment