ਬਾਬਾ ਬਕਾਲਾ ਸਾਹਿਬ, 6 ਜੁਲਾਈ (ਪੰਜਾਬ ਮੇਲ)- ਅੱਜ ਸਵੇਰੇ ਤਿੰਨ ਵਜੇ ਦੇ ਕਰੀਬ ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਨਿਹੰਗ ਆਗੂ ਰਣਜੀਤ ਸਿੰਘ ਰਣੀਆ ਵਲੋਂ ਆਪਣੇ ਸਾਥੀਆਂ ਸਮੇਤ ਡੇਰੇ ‘ਤੇ ਕਬਜ਼ਾ ਕਰਨ ਨੂੰ ਲੈ ਕੇ ਹਮਲਾ ਕਰਨ ਦੀ ਖ਼ਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਮਲੇ ਦੌਰਾਨ ਦੌਰਾਨ ਚੱਲੀਆਂ ਗ਼ੋਲੀਆਂ ‘ਚ ਤਿੰਨ ਨਿਹੰਗ ਸਿੰਘਾਂ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਵੀ ਸੂਚਨਾ ਹੈ ਕਿ ਬਾਅਦ ਵਿਚ ਪੁਲਸ ਨੇ ਨਹਿੰਗ ਰਣਜੀਤ ਸਿੰਘ ਰਣੀਆ ਅਤੇ ਉਸ ਦੇ ਹੋਰਨਾਂ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਹਮਲੇ ਵਿਚ ਜ਼ਖਮੀ ਹੋਏ ਨਿਹੰਗਾਂ ਨੂੰ ਪਹਿਲਾਂ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ।