#CANADA

ਨਿੱਝਰ ਦੀ ਹੱਤਿਆ ਪਿੱਛੇ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਖ਼ੁਫ਼ੀਆ ਜਾਣਕਾਰੀ ‘ਤੇ ਆਧਾਰਿਤ: ਕੈਨੇਡੀਅਨ ਅਧਿਕਾਰੀ

ਟੋਰਾਂਟੋ, 22 ਸਤੰਬਰ (ਪੰਜਾਬ ਮੇਲ)- ਕੈਨੇਡੀਅਨ ਅਧਿਕਾਰੀ ਨੇ ਕਿਹਾ ਕਿ ਸਿੱਖ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਕੈਨੇਡਾ ਵਿਚ ਭਾਰਤੀ ਡਿਪਲੋਮੈਟਾਂ ਦੀ ਨਿਗਰਾਨੀ ਅਤੇ ਮੁੱਖ ਸੂਤਰ ਵੱਲੋਂ ਮੁਹੱਈਆ ਕਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਹਨ। ਕੈਨੇਡੀਅਨ ਅਧਿਕਾਰੀ ਨੇ ਐਸੋਸੀਏਟਿਡ ਪ੍ਰੈੱਸ ਨੂੰ ਦੱਸਿਆ ਕਿ ਭਾਰਤੀ ਅਧਿਕਾਰੀਆਂ ਅਤੇ ਕੈਨੇਡਾ ਵਿਚ ਭਾਰਤੀ ਡਿਪਲੋਮੈਟਾਂ ਦਰਮਿਆਨ ਗੱਲਬਾਤ ਤੇ ਖੁਫੀਆ ਜਾਣਕਾਰੀ ਸਾਂਝੀ ਕਰਨ ਵਾਲੇ ਸਮੂਹ ‘ਫਾਈਵ ਆਈਜ਼’ ਦੇ ਇੱਕ ਮੈਂਬਰ ਨੇ ਜਾਣਕਾਰੀ ਸਾਂਝੀ ਕੀਤੀ ਹੈ। ਫਾਈਵ ਆਈਜ਼ ਵਿਚ ਕੈਨੇਡਾ, ਅਮਰੀਕਾ, ਬਰਤਾਨੀਆ, ਆਸਟਰੇਲੀਆ ਅਤੇ ਨਿਊਜ਼ੀਲੈਂਡ ਸ਼ਾਮਲ ਹਨ। ਅਧਿਕਾਰੀ ਨੇ ਆਪਣਾ ਨਾਂ ਨਾ ਦੱਸਣ ਦੀ ਸ਼ਰਤ ‘ਤੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਉਨ੍ਹਾਂ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਇਹ ਗੁਪਤ ਜਾਣਕਾਰੀ ਕਿਸ ਸਹਿਯੋਗੀ ਦੇਸ਼ ਨੇ ਸਾਂਝੀ ਕੀਤੀ ਜਾਂ ਗੱਲਬਾਤ ਵਿਚ ਕੀ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕਿਵੇਂ ਪਤਾ ਲੱਗਾ।

Leave a comment