ਟੋਰਾਂਟੋ, 26 ਸਤੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੱਟੜਪੰਥੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਕਈ ਖਾਲਿਸਤਾਨ ਸਮਰਥਕਾਂ ਨੇ ਕੈਨੇਡੀਅਨ ਸ਼ਹਿਰਾਂ ਵੈਨਕੂਵਰ, ਓਟਵਾ ਅਤੇ ਟੋਰਾਂਟੋ ਵਿਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਰੈਲੀਆਂ ਕੀਤੀਆਂ। ਡਾਊਨਟਾਊਨ ਵੈਨਕੂਵਰ ਵਿਚ ਪ੍ਰਦਰਸ਼ਨਕਾਰੀ ਭਾਰਤ ਦੇ ਕੌਂਸਲ ਜਨਰਲ ਦੇ ਬਾਹਰ ਇਕੱਠੇ ਹੋਏ ਤੇ ਖਾਲਿਸਤਾਨੀ ਪੱਖੀ ਨਾਅਰੇਬਾਜ਼ੀ ਕੀਤੀ। ਟੋਰਾਂਟੋ ਅਤੇ ਓਟਵਾ ਵਿਚ ਵੀ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਦਿਆਂ ਭਾਰਤ ਨੂੰ ਨਿੱਝਰ ਦੇ ਕਤਲ ਦੀ ਜਾਂਚ ਵਿਚ ਕੈਨੇਡੀਅਨ ਸਰਕਾਰ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ।