ਨੀਰਵ ਮੋਦੀ ਦੀ ਹਵਾਲਗੀ ਲਈ ਯੂਕੇ ਗ੍ਰਹਿ ਵਿਭਾਗ ਵੱਲੋਂ ਹਰੀ ਝੰਡੀ

167
Share

ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਮੇਲ) – ਯੂਕੇ ਦੇ ਗ੍ਰਹਿ ਵਿਭਾਗ ਨੇ ਭਗੌੜੇ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨੀਰਵ ਮੋਦੀ 13000 ਕਰੋੜ ਦੇ ਬੈਂਕ ਘੁਟਾਲੇ ਵਿਚ ਲੋੜੀਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਵਿਚ ਆਪਣੇ ਰਿਸ਼ਤੇਦਾਰ ਮੇਹੁਲ ਚੋਕਸੀ ਨਾਲ ਰਲ ਕੇ ਘੁਟਾਲਾ ਕੀਤਾ ਸੀ। ਇਸ ਤੋਂ ਪਹਿਲਾਂ ਵੈਸਟਮਿੰਸਟਰ ਦੀ ਅਦਾਲਤ ਨੇ ਮੋਦੀ ਦੀ ਹਵਾਲਗੀ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਬਾਅਦ ਅਦਾਲਤ ਦੀਆਂ ਹਦਾਇਤਾਂ ਯੂਕੇ ਦੇ ਗ੍ਰਹਿ ਵਿਭਾਗ ਨੂੰ ਭੇਜ ਦਿੱਤੀਆਂ ਗਈਆਂ ਸਨ।-


Share