ਨੇਪਾਲੀ ਰਾਸ਼ਟਰਪਤੀ ਵੱਲੋਂ ਪ੍ਰਧਾਨ ਮੰਤਰੀ ਓਲੀ ਦੀ ਸਿਫ਼ਾਰਸ਼ ’ਤੇ ਸੰਸਦ ਭੰਗ

497
Share

-ਅਪ੍ਰੈਲ ਮਈ ’ਚ ਆਮ ਚੋਣਾਂ ਕਰਵਾਉਣ ਦਾ ਐਲਾਨ
ਕਾਠਮੰਡੂ, 20 ਦਸੰਬਰ (ਪੰਜਾਬ ਮੇਲ)- ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਸਿਫਾਰਸ਼ ’ਤੇ ਸੰਸਦ ਭੰਗ ਕਰ ਦਿੱਤੀ ਅਤੇ ਅਪ੍ਰੈਲ-ਮਈ ਵਿਚ ਆਮ ਚੋਣਾਂ ਕਰਵਾਉਣ ਦਾ ਐਲਾਨ ਕੀਤਾ। ਰਾਸ਼ਟਰਪਤੀ ਭੰਡਾਰੀ ਵੱਲੋਂ ਜਾਰੀ ਕੀਤੇ ਨੋਟਿਸ ਅਨੁਸਾਰ ਮੱਧਕਾਲੀ ਚੋਣਾਂ ਦੇ ਪਹਿਲੇ ਪੜਾਅ ਲਈ 30 ਅਪ੍ਰੈਲ ਅਤੇ ਦੂਜੇ ਪੜਾਅ ਲਈ 10 ਮਈ ਨੂੰ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਐਤਵਾਰ ਨੂੰ ਹੋਈ ਮੰਤਰੀ ਮੰਡਲ ਦੀ ਹੰਗਾਮੀ ਬੈਠਕ ਵਿਚ ਸੰਸਦ ਭੰਗ ਕਰਨ ਦੀ ਸਿਫਾਰਸ਼ ਕੀਤੀ। ਓਲੀ ਨੇ ਸੱਤਾਧਾਰੀ ਨੇਪਾਲ ਕਮਿਊਨਿਸਟ ਪਾਰਟੀ ਦੇ ਚੋਟੀ ਦੇ ਨੇਤਾਵਾਂ ਅਤੇ ਮੰਤਰੀਆਂ ਨਾਲ ਕਈ ਮੀਟਿੰਗਾਂ ਕਰਨ ਤੋਂ ਬਾਅਦ ਸ਼ਨਿੱਚਰਵਾਰ ਨੂੰ ਕੈਬਨਿਟ ਦੀ ਐਮਰਜੈਂਸੀ ਬੈਠਕ ਬੁਲਾਈ ਸੀ।

Share