ਨੇਪਾਲ ’ਚ ਆਮ ਚੋਣਾਂ 20 ਨਵੰਬਰ ਨੂੰ

44
Share

ਕਾਠਮੰਡੂ, 4 ਅਗਸਤ (ਪੰਜਾਬ ਮੇਲ)- ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਦੀ ਅਗਵਾਈ ਹੇਠ ਵੀਰਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਨੇਪਾਲ ਵਿਚ 20 ਨਵੰਬਰ ਨੂੰ ਇਕੋ ਗੇੜ ਵਿਚ ਆਮ ਚੋਣਾਂ ਕਰਵਾਈਆਂ ਜਾਣਗੀਆਂ। ਕੈਬਨਿਟ ਸੂਤਰਾਂ ਅਨੁਸਾਰ ਹਿਮਾਲੀਅਨ ਰਾਸ਼ਟਰ ਪ੍ਰਤੀਨਿਧ ਸਦਨ ਅਤੇ ਸੂਬਾਈ ਅਸੈਂਬਲੀ ਦੀਆਂ ਚੋਣਾਂ 20 ਨਵੰਬਰ ਨੂੰ ਕਰਵਾਏਗਾ। ਨੇਪਾਲ ਵਿੱਚ ਪ੍ਰਤੀਨਿਧੀ ਸਭਾ ਦੀਆਂ ਕੁੱਲ 275 ਸੀਟਾਂ ਹਨ ਅਤੇ ਇਨ੍ਹਾਂ ਵਿੱਚੋਂ 165 ਮੈਂਬਰ ਸਿੱਧੇ ਚੁਣੇ ਜਾਂਦੇ ਹਨ। ਮੁੱਖ ਵਿਰੋਧੀ ਧਿਰ ਦੇ ਨੇਤਾ ਅਤੇ ਨੇਪਾਲ ਕਮਿਊਨਿਸਟ ਪਾਰਟੀ (ਯੂਨੀਫਾਈਡ ਮਾਰਕਸਵਾਦੀ-ਲੈਨਿਨਵਾਦੀ) ਦੇ ਚੇਅਰਮੈਨ ਕੇ.ਪੀ. ਸ਼ਰਮਾ ਓਲੀ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

Share