ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਨੂੰ 2000 ਕਰੋੜ ਰੁਪਏ ਦਾ ਜੁਰਮਾਨਾ !

23
Share

-ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ’ਤੇ ਲਾਇਆ ਜੁਰਮਾਨਾ
-ਵੇਲੇ ਸਿਰ ਪ੍ਰਬੰਧਨ ਨਾ ਕਰਨ ਤੇ ਸਿਹਤ ਸਮੱਸਿਆਵਾਂ ਵਧਣ ਕਾਰਨ ਨਾਰਾਜ਼ਗੀ ਜਤਾਈ
ਨਵੀਂ ਦਿੱਲੀ, 23 ਸਤੰਬਰ (ਪੰਜਾਬ ਮੇਲ)- ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਠੋਸ ਅਤੇ ਤਰਲ ਕੂੜੇ ਦਾ ਪ੍ਰਬੰਧਨ ਕਰਨ ਵਿਚ ਅਸਫਲ ਰਹਿਣ ’ਤੇ 2,000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਹੈ। ਬੈਂਚ ਨੇ ਕਿਹਾ ਕਿ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ’ਤੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐੱਨ.ਜੀ.ਟੀ. ਦੇ ਚੇਅਰਪਰਸਨ ਜਸਟਿਸ ਏ ਕੇ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕੂੜੇ ਦਾ ਪ੍ਰਬੰਧਨ ਕਰਨ ਲਈ ਅਣਮਿੱਥੇ ਸਮੇਂ ਤਕ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ ਤੇ ਸਿਹਤ ਨਾਲ ਸਬੰਧੀ ਮੁੱਦਿਆਂ ਨੂੰ ਲੰਬੇ ਸਮੇਂ ਲਈ ਲਟਕਾਇਆ ਨਹੀਂ ਜਾ ਸਕਦਾ। ਇਸ ਕਰ ਕੇ ਸੂਬੇ ਨੂੰ ਜੁਰਮਾਨਾ ਲਾਇਆ ਗਿਆ ਹੈ।

Share