#Featured

ਨੋਟਬੰਦੀ ਦੇ ਗਲ਼ਤ ਫ਼ੈਸਲੇ ‘ਤੇ ਪਰਦਾ ਪਾਉਣ ਲਈ ਕੀਤੀ ਗਈ ‘ਦੂਜੀ ਨੋਟਬੰਦੀ’, ਨਿਰਪੱਖ ਜਾਂਚ ਹੋਵੇ: ਖੜਗੇ

ਨਵੀਂ ਦਿੱਲੀ, 20 ਮਈ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਸਤੰਬਰ 2023 ਤੋਂ ਬਾਅਦ 2000 ਰੁਪਏ ਦੇ ਨੋਟ ਬੰਦ ਕਰਨ ਦੇ ਐਲਾਨ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕੇਂਦਰ ‘ਤੇ ਨਿਸ਼ਾਨਾ ਸਾਧਿਆ ਅਤੇ ਪੁੱਛਿਆ ਕੀ ਇਹ ‘ਦੂਜੀ ਨੋਟਬੰਦੀ’ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਦੇ ਗਲਤ ਫੈਸਲੇ ‘ਤੇ ਪਰਦਾ ਪਾਉਣ ਲਈ ਇਹ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਪੂਰੀ ਸੱਚਾਈ ਨਿਰਪੱਖ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।

Leave a comment