-ਪਰਚਾ ਦਰਜ; ਸੀਲ ਕੀਤੇ ਦਫ਼ਤਰ
ਅੰਮ੍ਰਿਤਸਰ, 7 ਫਰਵਰੀ (ਪੰਜਾਬ ਮੇਲ)- ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟ ਵਿਰੁੱਧ ਪੰਜਾਬ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦਿੱਤੀ ਹੈ। ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਇਸ ਲਈ ਏਜੰਟਾਂ ਦੀ ਛਾਪੇਮਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜ਼ਿਲ੍ਹਿਆਂ ‘ਚ ਭੇਜੀਆਂ ਜਾ ਰਹੀਆਂ ਹਨ। ਐੱਸ.ਐੱਸ.ਪੀ. ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਟਰੈਵਲ ਏਜੰਟ ਖ਼ਿਲਾਫ਼ ਸ਼ਿਕਾਇਤ ਆਉਂਦੀ ਹੈ, ਉਸ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇੱਥੇ ਦੱਸ ਦੇਈਏ ਕਿ ਅਮਰੀਕਾ ਸਰਕਾਰ ਵੱਲੋਂ 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ ਜਿਸ ‘ਚ ਅੰਮ੍ਰਿਤਸਰ ਦੇ ਪਿੰਡ ਸਲੇਮਪੁਰਾ ਦੇ ਨੌਜਵਾਨ ਦਲੇਰ ਸਿੰਘ ਦੀ ਸ਼ਿਕਾਇਤ ‘ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਰਾਇਆ ਵੱਲੋਂ ਟਰੈਵਲ ਏਜੰਟ ਸਤਨਾਮ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਅਮਰੀਕਾ ਤੋਂ ਡਿਪੋਰਟ ਹੋਏ ਦਲੇਰ ਸਿੰਘ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਟਰੈਵਲ ਏਜੰਟ ਵੱਲੋਂ 60 ਲੱਖ ਰੁਪਏ ਲੈ ਕੇ ਗਲਤ ਤਰੀਕੇ ਨਾਲ ਅਮਰੀਕਾ ਭੇਜਿਆ ਗਿਆ ਸੀ, ਜਿਸ ਦੇ ਚਲਦੇ ਪੁਲਿਸ ਵੱਲੋਂ ਉਸ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਟਰੈਵਲ ਏਜੰਟ ਸਤਨਾਮ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੋਰ ਵੀ ਜਿਹੜੇ ਟਰੈਵਲ ਏਜੰਟ ਹਨ, ਜਿਹੜੇ ਗਲਤ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਦੇ ਹਨ, ਜੇਕਰ ਉਸ ‘ਤੇ ਕੋਈ ਵੀ ਸ਼ਿਕਾਇਤ ਆਵੇਗੀ, ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟ ਨੂੰ ਕਾਬੂ ਕਰਨ ਵਾਸਤੇ ਵੱਖ-ਵੱਖ ਟੀਮਾਂ ਬਣਾਈਆਂ ਹਨ, ਜਿਹੜੀਆਂ ਛਾਪੇਮਾਰੀ ਕਰ ਰਹੀਆਂ ਹਨ।
ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਪੰਜਾਬ ‘ਚ ਕਾਰਵਾਈ ਸ਼ੁਰੂ
