ਨੌਜਵਾਨ ਭਾਰਤ ਸਭਾ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਤੇ ਲਾਠੀਚਾਰਜ ਨਿਖੇਧੀਯੋਗ: ਡੀਟੀਐੱਫ   

309
Share

ਸੰਗਰੂਰ, 29 ਅਗਸਤ (ਦਲਜੀਤ ਕੌਰ ਭਵਾਨੀਗੜ੍ਹ/ਪੰਜਾਬ ਮੇਲ)- ਸਾਮਰਾਜੀਆਂ ਅਤੇ ਕਾਰਪੋਰੇਟਾਂ ਦੀਆਂ ਲੋਕ ਮਾਰੂ ਨੀਤੀਆਂ ਨੂੰ ਲਾਗੂ ਕਰਨ ਵਾਲੇ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਹੋਰਨਾਂ ਆਗੂਆਂ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਜਲ੍ਹਿਆਂਵਾਲੇ ਬਾਗ ਦਾ ਉਦਘਾਟਨ ਕਰਨ ਖਿਲਾਫ਼ ਪੰਜਾਬ ਦੀ ਜੁਝਾਰੂ ਵਿਰਾਸਤ ਅੱਗੇ ਵਧਾਉਣ ਵਾਲੇ ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਉੱਪਰ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਵੱਲੋਂ ਲਾਠੀਚਾਰਜ ਤੇ ਗ੍ਰਿਫਤਾਰ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ, ਪੰਜਾਬ ਨੇ ਸਖਤ ਨਿਖੇਧੀ ਕੀਤੀ ਹੈ।
ਇੱਥੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਗੁਰਮੀਤ ਸੁੁਖਪੁਰ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਸਿੰਘ ਬੰਗੀ ਤੇ ਜਸਵਿੰਦਰ ਸਿੰਘ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਿੰਘ ਸਫੀਪੁੁਰ, ਕੁਲਵਿੰਦਰ ਸਿੰਘ ਜੋਸਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ ਅਤੇ ਰੁਪਿੰਦਰ ਪਾਲ ਗਿੱਲ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਅਤੇ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਸੁੰਦਰੀਕਰਨ ਦੇ ਨਾਂ ’ਤੇ ਜਲਿਆਂਵਾਲਾ ਬਾਗ ਦੇ ਸ਼ਹੀਦੀ ਯਾਦਗਾਰ ਦੇ ਇਤਿਹਾਸ ਨਾਲ ਛੇੜਛਾੜ ਕਰ ਰਹੀ ਹੈ। ਕੇਂਦਰ ਸਰਕਾਰ ਇਸ ਦੇ ਇਤਿਹਾਸ ਨੂੰ ਹਿੰਦੂਵਾਦ ਦੇ ਨਜ਼ਰੀਏ ਤੋਂ ਦਰਸਾਉਣਾ ਚਾਹੁੰਦੀ ਹੈ, ਜਿਸ ’ਤੇ ਪੰਜਾਬ ਦੇ ਸੰਘਰਸ਼ੀ ਲੋਕਾਂ ਅਤੇ ਜੱਥੇਬੰਦੀਆਂ ਨੂੰ ਸਖ਼ਤ ਇਤਰਾਜ਼ ਹੈ। ਇਸੇ ਲਈ ਜੱਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਗ੍ਰਿਫ਼ਤਾਰੀਆਂ ਅਤੇ ਲਾਠੀਚਾਰਜ ਨਾਲ ਲੋਕ ਸੰਘਰਸ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ। ਲੋਕਾਂ ਦੇ ਸੰਘਰਸ਼ਾਂ ਨੂੰ ਜਾਬਰ ਹੱਥ ਕੰਡਿਆਂ ਰਾਹੀਂ ਰੋਕਣਾ ਮਹਿੰਗਾ ਪੈਂਦਾ ਰਿਹਾ ਹੈ।

Share