ਨੌਦੀਪ ਕੌਰ ਵੱਲੋਂ ਆਪਣੀ ਜ਼ਮਾਨਤ ਅਰਜੀ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਦਾਅਵਾ:

117
Share

ਕਿਹਾ: ਹਰਿਆਣਾ ਪੁਲਿਸ ਨੇ ਗਿ੍ਰਫ਼ਤਾਰੀ ਤੋਂ ਬਾਅਦ ਬੁਰੀ ਤਰ੍ਹਾਂ ਕੁੱਟਿਆ
ਚੰਡੀਗੜ੍ਹ, 23 ਫਰਵਰੀ (ਪੰਜਾਬ ਮੇਲ)- ਮਜ਼ਦੂਰ ਅਧਿਕਾਰਾਂ ਦੀ ਕਾਰਕੁਨ ਨੌਦੀਪ ਕੌਰ ਨੇ ਆਪਣੀ ਜ਼ਮਾਨਤ ਅਰਜੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਦਾਅਵਾ ਕੀਤਾ ਹੈ ਕਿ ਉਸ ਨੂੰ ਸੋਨੀਪਤ ਪੁਲੀਸ ਨੇ ਪਿਛਲੇ ਮਹੀਨੇ ਗਿ੍ਰਫਤਾਰ ਕਰਨ ਤੋਂ ਬਾਅਦ ਥਾਣੇ ਵਿੱਚ ਬੁਰੀ ਤਰ੍ਹਾਂ ਕੁੱਟਿਆ ਸੀ। ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੀ 23 ਸਾਲਾ ਨੌਦੀਪ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਦੀ ਡਾਕਟਰੀ ਜਾਂਚ ਨਹੀਂ ਕਰਵਾਈ ਗਈ, ਜੋ ਫੌਜ਼ਦਾਰੀ ਜ਼ਾਬਤਾ ਦੀ ਧਾਰਾ 54 ਦੀ ਉਲੰਘਣਾ ਹੈ। ਉਹ ਇਸ ਸਮੇਂ ਹਰਿਆਣਾ ਦੀ ਕਰਨਾਲ ਜੇਲ੍ਹ ਵਿਚ ਬੰਦ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਸੀ ਅਤੇ ਮਾਮਲੇ ਦੀ ਸੁਣਵਾਈ 24 ਫਰਵਰੀ ਲਈ ਪਾ ਦਿੱਤੀ।

Share