ਪਟਨਾ ਸੀਰੀਅਲ ਬੰਬ ਧਮਾਕਿਆਂ ਦੇ ਮਾਮਲੇ ’ਚ ਐੱਨ.ਆਈ.ਏ. ਅਦਾਲਤ ਵੱਲੋਂ ਚਾਰ ਨੂੰ ਫਾਂਸੀ ਦੀ ਸਜ਼ਾ

314
Share

-2 ਦਹਿਸ਼ਤਗਰਦਾਂ ਨੂੰ ਉਮਰ ਕੈਦ ਦੀ ਸਜ਼ਾ; 2 ਨੂੰ 10-10 ਸਾਲ ਤੇ ਇਕ ਨੂੰ 7 ਸਾਲ ਦੀ ਸਜ਼ਾ ਸੁਣਾਈ
ਪਟਨਾ, 1 ਨਵੰਬਰ (ਪੰਜਾਬ ਮੇਲ)- ਇਥੋਂ ਦੇ ਗਾਂਧੀ ਮੈਦਾਨ ਵਿਚ ਅੱਠ ਸਾਲ ਪਹਿਲਾਂ ਹੋਏ ਸੀਰੀਅਲ ਬੰਬ ਧਮਾਕਿਆਂ ਦੇ ਮਾਮਲੇ ਵਿਚ ਐੱਨ.ਆਈ.ਏ. ਅਦਾਲਤ ਨੇ 9 ਦਹਿਸ਼ਤਗਰਦਾਂ ਨੂੰ ਸਜ਼ਾ ਸੁਣਾ ਦਿੱਤੀ ਹੈ। ਵਿਸ਼ੇਸ਼ ਐੱਨ.ਆਈ.ਏ. ਅਦਾਲਤ ਦੇ ਜਸਟਿਸ ਗੁਰਵਿੰਦਰ ਸਿੰਘ ਮਲਹੋਤਰਾ ਨੇ ਚਾਰ ਦਹਿਸ਼ਤਗਰਦਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ, ਜਦਕਿ ਦੋ ਨੂੰ ਉਮਰ ਕੈਦ, ਦੋ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਤੇ ਇਕ ਦੋਸ਼ੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ। ਜ਼ਿਕਰਯੋਗ ਹੈ ਕਿ 27 ਅਕਤੂਬਰ 2013 ਨੂੰ ਉਸ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੁੰਕਾਰ ਰੈਲੀ ’ਚ ਬੰਬ ਧਮਾਕੇ ਹੋਏ ਸਨ, ਜਿਸ ਵਿਚ ਅਦਾਲਤ ਨੇ ਦਸਾਂ ਵਿਚੋਂ 9 ਦਹਿਸ਼ਤਗਰਦਾਂ ਨੂੰ 27 ਅਕਤੂਬਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ ਪਰ ਉਨ੍ਹਾਂ ਨੂੰ ਸਜ਼ਾ ਅੱਜ ਸੁਣਾਈ ਗਈ ਹੈ।

Share