ਪਟਿਆਲਾ ਅਦਾਲਤ ਵੱਲੋਂ ਨਵਜੋਤ ਸਿੱਧੂ ਪੁਲਿਸ ਹਵਾਲੇ, ਮੈਡੀਕਲ ਉਪਰੰਤ ਜੇਲ੍ਹ ਲਿਆਂਦਾ

46
Share

ਪਟਿਆਲਾ, 20 ਮਈ (ਪੰਜਾਬ ਮੇਲ)- ਪਟਿਆਲਾ ਅਦਾਲਤ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਭੇਜਣ ਦੇ ਆਦੇਸ਼ ਕਰਦਿਆਂ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਪਾਰਟੀ ਸਿੱਧੂ ਦਾ ਮੈਡੀਕਲ ਕਰਵਾਉਣ ਲਈ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਲੈ ਗਈ। ਇਸ ਤੋਂ ਪਹਿਲਾਂ ਸਿੱਧੂ ਨੇ ਜੱਕੋ-ਤੱਕੀ ਬਾਅਦ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਸਿੱਧੂ ਨੇ ਚੀਫ ਜੁਡੀਸ਼ਲ ਮੈਜਿਸਟ੍ਰੇਟ ਅਮਿਤ ਮਲਹਾਨ ਦੀ ਅਦਾਲਤ ‘ਚ ਆਤਮ ਸਮਰਪਣ ਕੀਤਾ। ਇਸ ਤੋਂ ਪਹਿਲਾਂ ਸਿਹਤ ਠੀਕ ਨਾ ਹੋਣ ਦੇ ਹਵਾਲਾ ਦੇ ਕੇ ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ ਵਿਚ ਪਹੁੰਚ ਕਰਕੇ ਆਤਮ ਸਮਰਪਣ ਲਈ ਮੰਗੀ ਮੋਹਲਤ ਮੰਗੀ ਸੀ, ਜੋ ਨਹੀਂ ਮਿਲੀ। ਇਸ ਕਰਕੇ ਉਸ ਨੂੰ ਅੱਜ ਹੀ ਪਟਿਆਲਾ ਅਦਾਲਤ ਵਿਚ ਆਤਮ ਸਮਰਪਣ ਕੀਤਾ। ਨਵਜੋਤ ਸਿੱਧੂ ਦੇ ਆਤਮ ਸਮਰਪਣ ਕਰਨ ਨੂੰ ਲੈ ਕੇ ਪਟਿਆਲਾ ਪੁਲਿਸ ਵੱਲੋਂ ਅਦਾਲਤ ਦੇ ਬਾਹਰ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਸਿੱਧੂ ਤੇ ਵਕੀਲਾਂ ਤੋਂ ਬਿਨਾਂ ਹੋਰ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ। ਬਾਕੀਆਂ ਨੂੰ ਬਾਹਰ ਹੀ ਰੋਕਣ ਦੇ ਪੁਲਿਸ ਮੁਲਾਜ਼ਮਾਂ ਨੂੰ ਆਦੇਸ਼ ਸਨ। ਇਸੇ ਤਰ੍ਹਾਂ ਨਵਜੋਤ ਸਿੱਧੂ ਦੀ ਯਾਦਵਿੰਦਰਾ ਕਲੋਨੀ ਸਥਿਤ ਕੋਠੀ ਨੰਬਰ ਛੱਬੀ ਨੇੜੇ ਵੀ ਪੁਲਿਸ ਫੋਰਸ ਤਾਇਨਾਤ ਕੀਤੀ ਹੋਈ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ 1988 ਦੇ ‘ਰੋਡ ਰੇਜ’ ਕੇਸ ਵਿਚ ਸੁਣਾਈ ਗਈ ਇੱਕ ਸਾਲ ਦੀ ਕੈਦ ਦੀ ਸਜ਼ਾ ਲਈ ਆਤਮ ਸਮਰਪਣ ਕਰਨ ਲਈ ਸੁਪਰੀਮ ਕੋਰਟ ਤੋਂ ਕੁਝ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਜ਼ਿਕਰਯੋਗ ਹੈ ਕਿ ਸਿੱਧੂ ਨੇ ਪਹਿਲਾਂ ਅੱਜ ਸਵੇਰੇ ਦਸ ਵਜੇ ਆਤਮ ਸਮਰਪਣ ਕਰਨ ਦਾ ਸਮਾਂ ਤੈਅ ਕੀਤਾ ਸੀ। ਫਿਰ ਗਿਆਰਾਂ ਵਜੇ ਤੱਕ ਵਧਾ ਦਿੱਤਾ ਗਿਆ। ਉਸ ਮਗਰੋਂ ਦੁਪਹਿਰ ਬਾਰਾਂ ਵਜੇ ਘਰੋਂ ਰਵਾਨਾ ਹੋਣ ਦਾ ਸਮਾਂ ਮਿਥਿਆ ਗਿਆ। ਇਸੇ ਦੌਰਾਨ ਨਵਜੋਤ ਸਿੰਘ ਦਾ ਪੁਲਿਸ ਪਾਰਟੀ ਨੇ ਇੱਥੇ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਉਨ੍ਹਾਂ ਦਾ ਮੈਡੀਕਲ ਕਰਵਾਇਆ, ਜਿਸ ਤੋਂ ਬਾਅਦ ਸ਼ਾਮ ਸਵਾ ਛੇ ਵਜੇ ਪੁਲਿਸ ਪਾਰਟੀ ਉਨ੍ਹਾਂ ਨੂੰ ਲੈ ਕੇ ਜੇਲ੍ਹ ਦੇ ਅੰਦਰ ਦਾਖ਼ਲ ਹੋ ਗਈ।


Share