ਪਟਿਆਲਾ ’ਚ ਨਿਯੁਕਤੀ ਪੱਤਰਾਂ ਦੀ ਮੰਗ ਕਰ ਰਹੇ ਬੇਰੁਜ਼ਗਾਰਾਂ ’ਤੇ ਪੁਲਿਸ ਨੇ ਵਰ੍ਹਾਈਆਂ ਲਾਠੀਆਂ

117
Share

ਪਟਿਆਲਾ, 25 ਜੂਨ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਥੇ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਰੁਜ਼ਗਾਰ ਪ੍ਰਾਪਤੀ ਦੇ ਨਾਅਰੇ ਹੇਠ ਜਾ ਰਹੇ ਈ.ਟੀ.ਟੀ. ਟੈੱਟ ਪਾਸ 2364 ਸਿਲੈਕਟਡ ਅਧਿਆਪਕ ਯੂਨੀਅਨ ਦੇ ਕਾਰਕੁਨਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ ਤੇ ਕਈ ਦਰਜ਼ਨ ਬੇਰੁਜ਼ਗਾਰਾਂ ਨੂੰ ਹਿਰਾਸਤ ’ਚ ਲੈ ਕੇ ਥਾਣਿਆਂ ’ਚ ਬੰਦ ਕਰ ਦਿੱਤਾ। ਪ੍ਰਦਰਸ਼ਕਾਰੀ ਅਧਿਆਪਕਾਂ ਦਾ ਸ਼ਿਕਵਾ ਹੈ ਕਿ ਸਰਕਾਰ ਚੋਣ ਦੇ ਬਾਵਜੂਦ ਨਿਯੁਕਤੀ ਪੱਤਰ ਨਹੀਂ ਦੇ ਰਹੀ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਿਯੁਕਤੀ ਪੱਤਰ ਦਿੱਤੇ ਜਾਣ।

Share