ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਨਵਜੋਤ ਸਿੰਘ ਸਿੱਧੂ ਨੇ ਨਰਾਤਿਆਂ ਦੌਰਾਨ ਮੌਨ ਵਰਤ ਰੱਖਣ ਦਾ ਕੀਤਾ ਫੈਸਲਾ

48
Share

ਪਟਿਆਲਾ, 26 ਸਤੰਬਰ (ਪੰਜਾਬ ਮੇਲ)- 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਮਿਲਣ ਤੋਂ ਬਾਅਦ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਰਾਤਿਆਂ ਦੌਰਾਨ ਮੌਨ ਵਰਤ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਦਿੱਤੀ ਹੈ। ਨਵਜੋਤ ਸਿੱਧੂ ਅਗਲੇ 10 ਦਿਨ ਤੱਕ ਮੌਨ ਰਹਿਣਗੇ। ਬੀਬੀ ਸਿੱਧੂ ਨੇ ਕਿਹਾ ਹੈ ਕਿ ਹੁਣ ਉਹ (ਨਵਜੋਤ ਸਿੰਘ ਸਿੱਧੂ) 5 ਅਕਤੂਬਰ ਤੱਕ ਬਿਲਕੁਲ ਮੌਨ ਰਹਿਣਗੇ ਅਤੇ ਇਸ ਤੋਂ ਬਾਅਦ ਹੀ ਉਹ ਸਾਰਿਆਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਮੌਨ ਵਰਤ ਵਿਜੇ ਦਸ਼ਮੀ ਤੱਕ ਜਾਰੀ ਰਹੇਗਾ। ਲਿਹਾਜ਼ਾ ਮਿਲਣ ਆਉਣ ਵਾਲਿਆਂ ਨੂੰ ਅਪੀਲ ਹੈ ਕਿ ਉਹ ਨਰਾਤਿਆਂ ਤੋਂ ਬਾਅਦ ਹੀ ਮੁਲਾਕਾਤ ਲਈ ਆਉਣ।  ਦੱਸਣਯੋਗ ਹੈ ਕਿ ਮਾਤਾ ਵੈਸ਼ਨੋ ਦੇਵੀ ਦੇ ਭਗਤ ਨਵਜੋਤ ਸਿੱਧੂ ਪਹਿਲਾਂ ਵੀ ਕਈ ਵਾਰ ਮੌਨ ਵਰਤ ਧਾਰਣ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਅਕਤੂਬਰ 2021 ਨੂੰ ਨਵਜੋਤ ਸਿੰਘ ਸਿੱਧੂ ਲਖੀਮਪੁਰ ਖੀਰੀ ਵਿਚ ਹੋਏ ਹਾਦਸੇ ਤੋਂ ਬਾਅਦ ਜਦੋਂ ਮ੍ਰਿਤਕ ਕਿਸਾਨ ਦੇ ਘਰ ਗਏ ਸਨ ਤਾਂ ਮੌਨਵਰਤ ’ਤੇ ਬੈਠ ਗਏ ਸਨ। ਮਾਰਚ 2022 ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫੇ ਤੋਂ ਬਾਅਦ ਵੀ ਉਹ ਮੌਨਵਰਤ ’ਤੇ ਰਹੇ ਸਨ।


Share