ਪਠਾਨਕੋਟ, 12 ਅਗਸਤ (ਪੰਜਾਬ ਮੇਲ)- ਕੁਝ ਦਿਨ ਪਹਿਲਾਂ ਕਰੋਨਾ ਪਾਜ਼ੀਟਿਵ ਆਏ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਨੂੰ ਸਾਹ ਦੀ ਤਕਲੀਫ਼ ਮਗਰੋਂ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ 5 ਅਗਸਤ ਨੂੰ ਵਿਧਾਇਕ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਤੇ ਉਹ ਘਰ ਵਿਚ ਇਕਾਂਤਵਾਸ ਸਨ। ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋਈ ਅਤੇ ਹਲਕਾ-ਹਲਕਾ ਬੁਖਾਰ ਵੀ ਸੀ, ਜਿਸ ਕਰਕੇ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ। ਵਿਧਾਇਕ ਅਮਿਤ ਵਿੱਜ ਨਾਲ ਗਏ ਕਾਂਗਰਸੀ ਆਗੂ ਗੌਰਵ ਵਡੈਹਰਾ ਨੇ ਦੱਸਿਆ ਕਿ ਵਿਧਾਇਕ ਦੇ ਟੈਸਟ ਲੈ ਕੇ ਇਲਾਜ ਕੀਤਾ ਜਾ ਰਿਹਾ ਹੈ।