23.3 C
Sacramento
Sunday, May 28, 2023
spot_img

ਪਰਕਸ ਵੱਲੋਂ ਅਮਰੀਕਾ ਨਿਵਾਸੀ ਅਵਤਾਰ ਸਿੰਘ ਸਪਰਿੰਗਫ਼ੀਲਡ ਦਾ ਲੁਧਿਆਣਾ ਵਿਖੇ ਸਨਮਾਨ

ਵਾਸ਼ਿੰਗਟਨ, 26 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ-ਅੰਮ੍ਰਿਤਸਰ (ਪਰਕਸ) ਵੱਲੋਂ ਪੰਜਾਬੀ ਭਵਨ ਲੁਧਿਆਣਾ ਦੇ ਪੰਜਾਬੀ ਸਾਹਿਤ ਅਕੈਡਮੀ ਦੇ ਹਾਲ ਵਿਖੇ ਜਨਰਲ ਅਜਲਾਸ ਵਿਚ ਦੋ ਪੁਸਤਕਾਂ ਗੁਰੂ ਤੇਗ ਬਹਾਦਰ : ਜੀਵਨ, ਚਿੰਤਨ ਅਤੇ ਬਾਣੀ, ਗੁਰੂ ਨਾਨਕ ਬਾਣੀ : ਸਰੋਕਾਰ ਅਤੇ ਪੈਗਾਮ ਰਲੀਜ਼ ਕੀਤੀਆਂ ਗਈਆਂ। ਇਨ੍ਹਾਂ ਦੋਵਾਂ ਪੁਸਤਕਾਂ ਦੀ ਸੰਪਾਦਨਾਂ ਡਾ. ਬਿਕਰਮ ਸਿੰਘ ਘੁੰਮਣ ਤੇ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕੀਤੀ ਹੈ ਤੇ ਛਪਾਈ ਦੀ ਸੇਵਾ ਸ. ਅਵਤਾਰ ਸਿੰਘ ਸਪਰਿੰਗਫ਼ੀਲਡ ਅਮਰੀਕਾ ਵੱਲੋਂ ਕੀਤੀ ਗਈ ਹੈ।

ਕੇਕ ਕੱਟ ਕੇ ਸਰਬਜੀਤ ਕੌਰ ਦਾ ਜਨਮ ਦਿਨ ਮਨਾਉਂਦੇ ਹੋਏ।

ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਸੁਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਅਮਰੀਕਾ ਦੇ ਓਹਾਇਓ ਸੂਬੇ ਦੇ ਸਪਰਿੰਗਫ਼ੀਲਡ ਸ਼ਹਿਰ ਵਿਚ ਰਹਿੰਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਸ. ਅਵਤਾਰ ਸਿੰਘ ਜੋ ਕਿ ਜਲੰਧਰ ਜ਼ਿਲ੍ਹੇ ਦੇ ਪਿੰਡ ਲੁਹਾਰਾਂ ਦੇ ਜੰਮਪਲ ਹਨ, ਨੂੰ ਸੁਸਾਇਟੀ ਦੀਆਂ ਪੁਸਤਕਾਂ ਛਪਵਾਉਣ ਲਈ ਕੀਤੀ ਗਈ ਆਰਥਿਕ ਸਹਾਇਤਾ ਅਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਅਮਰੀਕਾ ਅਤੇ ਪੰਜਾਬ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਿੱਖ ਪਹਿਚਾਣ ਲਈ ਕੀਤੇ ਗਏ ਵਿਸ਼ੇਸ਼ ਯਤਨਾਂ ਲਈ ਸ. ਅਵਤਾਰ ਸਿੰਘ ਨੂੰ ਦੁਸ਼ਾਲਾ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀ ਸੁਪਤਨੀ ਬੀਬੀ ਸਰਬਜੀਤ ਕੌਰ ਦਾ ਜਨਮ ਦਿਵਸ ਵੀ ਇਸੇ ਦਿਨ ਸੀ, ਜੋ ਕਿ ਸਮਾਗਮ ਵਿਚ ਕੇਕ ਕੱਟ ਕੇ ਮਨਾਇਆ ਗਿਆ। ਸਮਾਗਮ ਵਿਚ ਵੱਡੀ ਗਿਣਤੀ ਵਿਚ ਲੇਖਕਾਂ ਨੇ ਭਾਗ ਲਿਆ।

 

 

Related Articles

Stay Connected

0FansLike
3,785FollowersFollow
20,800SubscribersSubscribe
- Advertisement -spot_img

Latest Articles