ਪਰਕਸ ਵੱਲੋਂ ਇੰਗਲੈਂਡ ਨਿਵਾਸੀ ਐਸ ਬਲਵੰਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

316
Share

ਅੰਮ੍ਰਿਤਸਰ, 19 ਅਗਸਤ (ਡਾਚਰਨਜੀਤ ਸਿੰਘ ਗੁਮਟਾਲਾ/ਪੰਜਾਬ ਮੇਲ)- ਇੰਗਲੈਂਡ ਨਿਵਾਸੀ ਐਸ ਬਲਵੰਤ   ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ,ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਵੱਲੋਂ  ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਜਿੱਥੇ ਇਕ ਚੰਗੇ ਲੇਖਕ ਤੇ ਪ੍ਰਕਾਸ਼ਕ ਸਨ ,ੳੇੱਥੇ ਇਕ ਇੱਕ ਚੰਗੇ ਸਮਾਜ ਸੇਵੀ ਵੀ ਸਨ । ਉਨ੍ਹਾਂ ਨੇ ਦਰਜਨ ਤੋਂ ਵੱਧ ਪੰਜਾਬੀ, ਹਿੰਦੀ ਤੇ ਅੰਗਰਜ਼ੀ ਵਿਚ ਪੁਸਤਕਾਂ ਲਿਖੀਆਂ। ਉਨ੍ਹਾਂ ਨੂੰ ਬਹੁਤ ਸਾਰੀਆਂ ਸੰਸਸ਼ਾਵਾਂ ਵੱਲੋਂ ਸਨਮਾਨਿਮਤ ਵੀ ਕੀਤਾ ਗਿਆ ਸੀ। ਉਹ ਬਹੁਤ ਹੀ ਮਿਲਾਪੜੇ  ਸੁਭਾਅ ਤੇ  ਅਗਾਂਹ ਵਧੂ ਖਿਆਲਾਂ ਦੇ ਮਾਲਕ ਸਨ। ।ਉਹ   ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਪੰਜਾਬੀ , ਹਿੰਦੀ ਤੇ ਅੰਗ਼ਰੇਜੀ ਸਾਹਿਤ ਲਈ ਪਾਏ ਵੱਡਮੁਲੇ ਯੋਗਦਾਨ ਤੇ ਸਮਾਜਿਕ ਖੇਤਰ ਵਿਚ ਕੀਤੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।


Share