19.1 C
Sacramento
Sunday, September 24, 2023
spot_img

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿਚ ਸੀ.ਏ. ਗ੍ਰਿਫਤਾਰ

ਚੰਡੀਗੜ੍ਹ, 19 ਜੁਲਾਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐੱਲ.) ਘੁਟਾਲੇ ਦੇ ਸਬੰਧ ਵਿਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪੁਲਿਸ ਸਟੇਸ਼ਨ ਪੰਜਾਬ ਸਟੇਟ ਕਰਾਈਮ, ਐੱਸ.ਏ.ਐੱਸ.ਨਗਰ ਵਿਖੇ ਦਰਜ ਐੱਫ.ਆਈ.ਆਰ. ਨੰ. 01 ਮਿਤੀ 21.02.2023 ਤਹਿਤ ਕੀਤੀ ਜਾਂਚ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੀ.ਏ.ਸੀ.ਐੱਲ. ਦੀ ਐਕਸਟਰਾ ਔਰਡਨਰੀ ਜਨਰਲ ਮੀਟਿੰਗ (ਈ.ਓ.ਜੀ.ਐੱਮ) ਜੈਪੁਰ (ਰਾਜਸਥਾਨ) ਵਿਚ ਇਸ ਦੇ ਰਜਿਸਟਰਡ ਦਫ਼ਤਰ ਵਿਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਸੀ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪੀ.ਏ.ਸੀ.ਐੱਲ. ਦੇ ਤਿੰਨ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਸੀ। ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਨੇ ਸਹਿ ਮੁਲਜ਼ਮਾਂ ਨਾਲ ਸਾਜ਼ਿਸ਼ ਰਚ ਕੇ ਫ਼ਰਜ਼ੀ ਦਸਤਾਵੇਜ਼ ਤਸਦੀਕ ਕੀਤੇ ਅਤੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਸਬੰਧੀ ਦਸਤਾਵੇਜ਼ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ। ਹਾਲਾਕਿ ਸੱਚਾਈ ਇਹ ਹੈ ਕਿ ਉਸਨੂੰ ਪਤਾ ਸੀ ਕਿ ਇਹ ਮੀਟਿੰਗ ਅਸਲ ਵਿਚ ਹੋਈ ਹੀ ਨਹੀਂ ਸੀ।
ਬੁਲਾਰੇ ਨੇ ਦੱਸਿਆ ਕਿ ਉਹ ਇਸ ਗੱਲ ਤੋਂ ਵੀ ਭਲੀ-ਭਾਂਤ ਜਾਣੂ ਸੀ ਕਿ ਲਗਭਗ 5 ਕਰੋੜ ਗ਼ਰੀਬ ਅਤੇ ਭੋਲੇ-ਭਾਲੇ ਨਿਵੇਸ਼ਕਾਂ ਨੇ ਪੀ.ਏ.ਸੀ.ਐੱਲ. ਵਿਚ ਲਗਭਗ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀ.ਏ.ਸੀ.ਐੱਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐੱਲ. ਲਿਮ. ਵਿਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਸੇਬੀ ਵੱਲੋਂ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਤ ਕੀਤੀ ਗਈ ਹੈ।

Related Articles

Stay Connected

0FansLike
3,871FollowersFollow
21,200SubscribersSubscribe
- Advertisement -spot_img

Latest Articles