-ਅਦਾਲਤ ਨੇ ਭੇਜਿਆ ਜੇਲ੍ਹ
ਮਾਨਸਾ, 22 ਅਕਤੂਬਰ (ਪੰਜਾਬ ਮੇਲ)- ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਾਤਲ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਅਤੇ ਉਸ ਦੇ ਸਾਥੀ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਦੋਹਾਂ ਨੂੰ 5 ਨਵੰਬਰ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਅਤੇ ਉਸ ਦੇ ਸਾਥੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।
ਜਿੱਥੇ ਅਦਾਲਤ ਨੇ ਉਨ੍ਹਾਂ ਦਾ ਜੁਡੀਸ਼ੀਅਲ ਰਿਮਾਂਡ ਦਿੰਦੇ ਹੋਏ ਦੋਹਾਂ ਨੂੰ ਜੇਲ੍ਹ ਭੇਜ ਦਿੱਤਾ। ਮਾਨਸਾ ਪੁਲਿਸ ਦਾ ਕਹਿਣਾ ਸੀ ਕਿ ਇਸ ਕੇਸ ਦੀ ਜਾਂਚ ਸੀ.ਬੀ.ਆਈ. ਵਲੋਂ ਕੀਤੀ ਜਾ ਰਹੀ ਹੈ।
ਇਸ ਲਈ ਉਨ੍ਹਾਂ ਨੂੰ ਦੋਸ਼ੀਆਂ ਦੀ ਲੋੜ ਨਹੀਂ ਹੈ, ਜਿਸ ਤੋਂ ਬਾਅਦ ਅਦਾਲਤ ਨੇ ਦੋਹਾਂ ਨੂੰ 5 ਨਵੰਬਰ ਤੱਕ ਨਿਆਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ ਹੈ।
ਪਰਵਿੰਦਰ ਝੋਟਾ ਕਤਲ ਮਾਮਲਾ: ਕਾਤਲ ਅਸ਼ਵਨੀ ਕੁਮਾਰ ਦੀ ਪਤਨੀ ਨਿਆਇਕ ਹਿਰਾਸਤ ‘ਚ

