ਪਲਾਜ਼ਮਾ ਥੈਰੇਪੀ ਰਾਹੀਂ ਇਲਾਜ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਕਰੇਗੀ ਪਲਾਜ਼ਮਾ ਬੈਂਕ ਸਥਾਪਿਤ

606
Share

ਚੰਡੀਗੜ੍ਹ, 9 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਪਲਾਜ਼ਮਾ ਥੈਰੇਪੀ ਰਾਹੀਂ ਇਲਾਜ ਮੁਹੱਈਆ ਕਰਾਉਣ ਲਈ ਸੂਬਾ ਸਰਕਾਰ ਵੱਲੋਂ ਪਲਾਜ਼ਮਾ ਬੈਂਕ ਸਥਾਪਿਤ ਕੀਤੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਕਰੋਨਾ ਮਹਾਮਾਰੀ ਦੀ ਸਮੀਖਿਆ ਲਈ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਬਲੱਡ ਬੈਂਕ ਅਤੇ ਟਰਾਂਸਫਿਊਜ਼ਨ ਮੈਡੀਸਨ ਦੀ ਸਾਬਕਾ ਮੁਖੀ ਨੀਲਮ ਮਰਵਾਹਾ ਦੀ ਅਗਵਾਈ ‘ਚ ਪਲਾਜ਼ਮਾ ਬੈਂਕ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ। ਸੂਬੇ ਵਿਚਲੇ ਹਸਪਤਾਲਾਂ ਵਿਚ ਆਈ.ਸੀ.ਐੱਮ.ਆਰ. ਪ੍ਰੀਖਣ ਯੋਜਨਾ ਤਹਿਤ ਪਹਿਲਾਂ ਹੀ ਪਲਾਜ਼ਮਾ ਤਕਨੀਕ ਰਾਹੀਂ ਕਰੋਨਾ ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ‘ਪ੍ਰੀਖਣ ਲਈ 15 ਮਰੀਜ਼ਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਅੱਠ ਦਾ ਪਹਿਲਾਂ ਹੀ ਪਲਾਜ਼ਮਾ ਤਕਨੀਕ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ। ਪੰਜ ਮਰੀਜ਼ ਠੀਕ ਹੋ ਚੁੱਕੇ ਹਨ ਜਿਨ੍ਹਾਂ ਨੂੰ ਛੇਤੀ ਹੀ ਛੁੱਟੀ ਦੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 300 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਵਿਚੋਂ 11 ਨੇ ਪਲਾਜ਼ਮਾ ਦਾਨ ਕੀਤਾ ਹੈ।


Share