#INDIA

ਪਹਿਲਵਾਨਾਂ ਤੇ ਪੁਲੀਸ ਵਿਚਾਲੇ ਜੰਤਰ ਮੰਤਰ ’ਤੇ ਝੜਪ

ਨਵੀਂ ਦਿੱਲੀ, 4 ਮਈ (ਪੰਜਾਬ ਮੇਲ)- ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ’ਤੇ ਧਰਨਾ ਲਾਈ ਬੈਠੇ ਪਹਿਲਵਾਨਾਂ ਤੇ ਪੁਲੀਸ ਵਿਚਾਲੇ ਅੱਜ ਦੇਰ ਰਾਤ ਝੜਪ ਹੋ ਗਈ। ਝੜਪ ਦੌਰਾਨ ਦੋ ਪਹਿਲਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚ ਵਿਨੇਸ਼ ਫੋਗਾਟ ਦਾ ਭਰਾ ਵੀ ਸ਼ਾਮਲ ਦੱਸਿਆ ਜਾਂਦਾ ਹੈ। ਪਹਿਲਵਾਨਾਂ ਨੇ ਦਾਅਵਾ ਕੀਤਾ ਕਿ ਕੁਝ ਪੁਲੀਸ ਮੁਲਾਜ਼ਮਾਂ ਨੇ ਸ਼ਰਾਬ ਪੀ ਕੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਤੇ ਗਾਲ੍ਹਾਂ ਕੱਢੀਆਂ। ਪੁਲੀਸ ਨੇ ਹਾਲਾਂਕਿ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਸ ਦੌਰਾਨ ਪੂਨੀਆ ਨੇ ਕਿਸਾਨਾਂ ਤੇ ਉਨ੍ਹਾਂ ਦੇ ਆਗੂਆਂ ਨੂੰ ਵੀਰਵਾਰ ਸਵੇਰੇ ਧਰਨੇ ਵਾਲੀ ਥਾਂ ਇਕੱਤਰ ਹੋਣ ਦਾ ਸੱਦਾ ਦਿੱਤਾ ਹੈ। ਵਿਨੇਸ਼ ਫੋਗਾਟ ਤੇ ਹੋਰਨਾਂ ਮਹਿਲਾ ਪਹਿਲਵਾਨਾਂ ਨੇ ਭਰੇ ਮਨ ਨਾਲ ਕਿਹਾ ਕਿ ‘‘ਕੀ ਉਨ੍ਹਾਂ ਦੇਸ਼ ਵਾਸਤੇ ਤਗ਼ਮੇ ਇਸੇ ਦਿਨ ਲਈ ਜਿੱਤੇ ਸਨ।’’

ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਸੋਮਨਾਥ ਭਾਰਤੀ ਸਣੇ ਕੁਝ ਹੋਰ ਲੋਕ ਦੇਰ ਰਾਤ ਧਰਨੇ ਵਾਲੀ ਥਾਂ ਮੰਜੇ ਲੈ ਕੇ ਪੁੱਜੇ ਸਨ। ਇਸ ਦੌਰਾਨ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਧਰਨੇ ’ਤੇ ਬੈਠੇ ਪਹਿਲਵਾਨਾਂ ਨਾਲ ਤਕਰਾਰ ਹੋ ਗਈ। ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਪੁਲੀਸ ਨੇ ਉਨ੍ਹਾਂ ਨਾਲ ਬਦਸਲੂਕੀ ਤੇ ਕੁੱਟਮਾਰ ਕੀਤੀ। ਸੋਸ਼ਲ ਮੀਡੀਆ ’ਤੇ ਸਰਕੁਲੇਟ ਵੀਡੀਓ ਵਿੱਚ ਕੁਝ ਪ੍ਰਦਰਸ਼ਨਕਾਰੀ ਪਹਿਲਵਾਨ ਪੁਲੀਸ ਮੁਲਾਜ਼ਮਾਂ ’ਤੇ ਨਸ਼ੇ ਦੀ ਲੋਰ ਵਿੱਚ ਦੋ ਪਹਿਲਵਾਨਾਂ ’ਤੇ ਹਮਲਾ ਕੀਤੇ ਜਾਣ ਦਾ ਦੋਸ਼ ਲਾਉਂਦੇ ਸੁਣਦੇ ਹਨ। ਇਸ ਦੌਰਾਨ ਸਾਬਕਾ ਪਹਿਲਵਾਨ ਰਾਜਵੀਰ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ, ‘‘ਮੀਂਹ ਕਰਕੇ ਕੁਝ ਗੱਦੇ ਗਿੱਲੇ ਹੋ ਗੲੇ ਸਨ, ਜਿਸ ਕਰਕੇ ਅਸੀਂ ਸੌਣ ਲਈ ਫੋਲਡਿੰਗ ਮੰਜੇ ਲੈ ਕੇ ਆ ਰਹੇ ਸੀ, ਪਰ ਪੁਲੀਸ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਸ਼ਰਾਬ ਦੇ ਨਸ਼ੇ ’ਚ ਧੁੱਤ ਪੁਲੀਸ ਮੁਲਾਜ਼ਮ ਧਰਮੇਂਦਰ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨਾਲ ਬਦਸਲੂਕੀ ਤੇ ਸਾਡੇ ਨਾਲ ਖਿੱਚਧੂਹ ਕੀਤੀ।’’ ਪਹਿਲਵਾਨ ਨੇ ਕਿਹਾ, ‘‘ਉਨ੍ਹਾਂ ਸਾਨੂੰ ਕੁੱਟਣਾ ਸ਼ੁਰੂ ਕੀਤਾ। ਬਜਰੰਗ ਪੂਨੀਆ ਦੇ ਨਜ਼ਦੀਕੀ ਰਿਸ਼ਤੇਦਾਰ ਦੁਸ਼ਯੰਤ ਤੇ ਰਾਹੁਲ ਦੇ ਸਿਰ ’ਤੇ ਸੱਟਾਂ ਲੱਗੀਆਂ ਹਨ। ਪੁਲੀਸ ਨੇ ਡਾਕਟਰਾਂ ਨੂੰ ਧਰਨੇ ਵਾਲੀ ਥਾਂ ਪੁੱਜਣ ਤੋਂ ਰੋਕਿਆ। ਇਥੋਂ ਤੱਕ ਕਿ ਮਹਿਲਾ ਕਾਂਸਟੇਬਲਾਂ ਨੇ ਵੀ ਸਾਡੇ ਨਾਲ ਬਦਸਲੂਕੀ ਕੀਤੀ।’’ ਉਧਰ ਵਿਨੇਸ਼ ਫੋਗਾਟ ਨੇ ਕਿਹਾ, ‘‘ਪੁਲੀਸ ਮੁਲਾਜ਼ਮਾਂ ਨੇ ਮੇਰੇ ਨਾਲ ਬਦਸਲੂਕੀ ਕੀਤੀ ਤੇ ਧੱਕੇ ਵੀ ਮਾਰੇ। ਮਹਿਲਾ ਪੁਲੀਸ ਮੁਲਾਜ਼ਮ ਕਿੱਥੇ ਸਨ?’’ ਪੂਨੀਆ ਦੀ ਪਤਨੀ ਸੰਗੀਤਾ ਨੇ ਵੀ ਪੁਲੀਸ ਮੁਲਾਜ਼ਮਾਂ ਵੱਲੋਂ ਉਸ ਨਾਲ ਧੱਕਾਮੁੱਕੀ ਕਰਨ ਦਾ ਦਾਅਵਾ ਕੀਤਾ ਹੈ। ਝੜਪ ਮਗਰੋਂ ਧਰਨੇ ਵਾਲੀ ਥਾਂ ਹੀ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੂਨੀਆ ਨੇ ਕਿਸਾਨਾਂ ਤੇ ਉਨ੍ਹਾਂ ਦੇ ਆਗੂਆਂ ਨੂੰ ਵੀਰਵਾਰ ਸਵੇਰੇ ਧਰਨੇ ਵਾਲੀ ਥਾਂ ਇਕੱਤਰ ਹੋਣ ਦਾ ਸੱਦਾ ਦਿੰਦਿਆਂ ਕਿਹਾ, ‘‘ਦਿੱਲੀ ਪੁਲੀਸ ਦੀ ਗੁੰਡਾਗਰਦੀ ਹੁਣ ਨਹੀਂ ਚਲੇਗੀ

Leave a comment