#INDIA

ਪਹਿਲਵਾਨਾਂ ਦਾ ਸੰਘਰਸ਼: ਸੰਸਦ ਭਵਨ ਵੱਲ ਮਾਰਚ ਕੱਢਦੇ ਪਹਿਲਵਾਨ ਹਿਰਾਸਤ ’ਚ ਲਏ

ਨਵੀਂ ਦਿੱਲੀ, 28 ਮਈ (ਪੰਜਾਬ ਮੇਲ)- ਜੰਤਰ ਮੰਤਰ ਤੋਂ ਸੰਸਦ ਭਵਨ ਵੱਲ ਮਾਰਚ ਕਰਦੇ ਪਹਿਲਵਾਨਾਂ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪਹਿਲਵਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਮਾਰਚ ਕੱਢਣਾ ਚਾਹੁੰਦੇ ਸਨ ਪਰ ਪੁਲੀਸ ਨੇ ਉਨ੍ਹਾਂ ਦੀ ਇਕ ਨਾ ਸੁਣੀ। ਇਸ ਤੋਂ ਪਹਿਲਾਂ ਪਹਿਲਵਾਨਾਂ ਨੇ ਸੰਸਦ ਭਵਨ ਵੱਲ ਮਾਰਚ ਕੱਢਣ ਦੀ ਕੋਸ਼ਿਸ਼ ਕਰਦਿਆਂ ਪੁਲੀਸ ਦੀ ਬੈਰੀਕੇਡਿੰਗ ਤੋੜ ਦਿੱਤੀ। ਇਸ ਤੋਂ ਪਹਿਲਾਂ ਮਹਿਲਾ ਪਹਿਲਵਾਨਾਂ ਦੇ ਸੋਸ਼ਣ ਦੇ ਮਾਮਲੇ ਵਿੱਚ ਅੱਜ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਕਿਸਾਨ ਧਰਨਾ ਸਥਾਨ ’ਤੇ ਪੁੱਜੇ। ਹੋਰ ਕਿਸਾਨਾਂ ਨੂੰ ਵੀ ਦਿੱਲੀ ਆਉਣ ਤੋਂ ਰੋਕਣ ਲਈ ਗਾਜ਼ੀਪੁਰ ਸਰਹੱਦ ’ਤੇ ਵੱਡੀ ਗਿਣਤੀ ਪੁਲੀਸ ਤੇ ਰੈਪਿਡ ਐਕਸ਼ਨ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਪੁਲੀਸ ਨੇ ਵੀ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਵੱਡੇ ਪੱਧਰ ’ਤੇ ਬੈਰੀਕੇਡਿੰਗ ਕਰ ਦਿੱਤੀ ਹੈ ਤੇ ਕਿਸਾਨ ਤੇ ਖਾਪ ਆਗੂਆਂ ਹਰਦੀਪ ਅਹਿਲਾਵਤ ਤੇ ਮਹਿੰਦਰ ਨੰਦਾਲ ਨੂੰ ਹਿਰਾਸਤ ਵਿਚ ਲੈ ਲਿਆ ਹੈ।

Leave a comment