ਇਸਲਾਮਾਬਾਦ, 18 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ‘ਚ ਆਮ ਚੋਣਾਂ ਵਿਚ ਦੇਰੀ ਕਰਵਾ ਸਕਣ ਸਬੰਧੀ ਹੇਠਲੀ ਅਦਾਲਤ ਦਾ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਖਾਰਜ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ ਚੋਣ ਕਮਿਸ਼ਨ ਨੇ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪਾਕਿਸਤਾਨੀ ਚੋਣ ਕਮਿਸ਼ਨ ਨੇ ਚੋਣ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਤੋਂ ਕੁਝ ਹੀ ਘੰਟੇ ਪਹਿਲਾਂ ਸੁਪਰੀਮ ਕੋਰਟ ਨੇ ਆਮ ਚੋਣਾਂ ਲਈ ਨੌਕਰਸ਼ਾਹਾਂ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਨ ਸਬੰਧੀ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਮੁਅੱਤਲ ਕਰਨ ਵਾਲੇ ਲਾਹੌਰ ਹਾਈ ਕੋਰਟ ਦੇ ਫ਼ੈਸਲੇ ਨੂੰ ਖਾਰਜ ਕਰ ਦਿੱਤਾ ਸੀ।