ਪਾਕਿਸਤਾਨ ’ਚ ਅਮਰੀਕੀ ਪੱਤਰਕਾਰ ਡੇਨੀਅਲ ਪਰਲ ਦੇ ਕਾਤਲਾਂ ਨੂੰ ਰਿਹਾਅ ਨਾ ਕਰਨ ’ਤੇ ਵਕੀਲਾਂ ਵੱਲੋਂ ਪਟੀਸ਼ਨ ਦਾਇਰ

459
Share

ਕਰਾਚੀ, 1 ਜਨਵਰੀ (ਪੰਜਾਬ ਮੇਲ)- ਅਮਰੀਕੀ ਪੱਤਰਕਾਰ ਡੇਨੀਅਲ ਪਰਲ ਨੂੰ ਅਗਵਾ ਕਰਕੇ ਉਸ ਦੀ ਹੱਤਿਆ ਕਰਨ ਦੇ ਮਾਮਲੇ ’ਚ ਅਲਕਾਇਦਾ ਦੇ ਆਗੂ ਅਹਿਮਦ ਉਮਰ ਸਈਦ ਸ਼ੇਖ ਅਤੇ ਉਸ ਦੇ ਤਿੰਨ ਸਹਿਯੋਗੀਆਂ ਨੂੰ ਜੇਲ੍ਹ ਤੋਂ ਰਿਹਾਅ ਕਰਨ ਤੋਂ ਇਨਕਾਰ ਕਰਨ ਦੇ ਪ੍ਰਸ਼ਾਸਨ ਦੇ ਫ਼ੈਸਲੇ ਮਗਰੋਂ ਵਕੀਲਾਂ ਨੇ ਅਦਾਲਤ ’ਚ ਇੱਕ ਅਪੀਲ ਦਾਇਰ ਕੀਤੀ ਹੈ। ਪਰਲ ਦੀ ਹੱਤਿਆ ਮਾਮਲੇ ’ਚ ਅਦਾਲਤ ਨੇ ਚਾਰਾਂ ਦੇ ਦੋਸ਼ਾਂ ਨੂੰ ਸਿੰਧ ਹਾਈ ਕੋਰਟ ਨੇ ਪਿਛਲੇ ਮਹੀਨੇ ਖਾਰਜ ਕਰ ਦਿੱਤਾ ਸੀ। ਅਦਾਲਤ ਨੇ ਸ਼ੇਖ ਤੇ ਹੋਰ ਦੋਸ਼ੀਆਂ ਨੂੰ ਹਿਰਾਸਤ ’ਚ ਨਾ ਰੱਖਣ ਦੇ ਸੁਰੱਖਿਆ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਸਨ। ਹਾਲਾਂਕਿ ਸੂਬਾ ਅਤੇ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਹਾਲੇ ਰਿਹਾਅ ਨਹੀਂ ਕੀਤਾ ਹੈ। ਮਾਮਲੇ ’ਚ ਚਾਰੇ ਦੋਸ਼ੀਆਂ ਦੇ ਵਕੀਲਾਂ ਨੇ ਵੀਰਵਾਰ ਸਿੰਧ ਹਾਈ ਕੋਰਟ ’ਚ ਪਟੀਸ਼ਨ ਦਾਖਲ ਕਰਕੇ ਸੂਬਾ ਸਰਕਾਰ ਤੇ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਹੁਕਮਅਦੂਲੀ ਦੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ। ਅਦਾਲਤ ਨੇ ਦੋਵੇਂ ਅਥਾਰਿਟੀਆਂ ਨੂੰ 7 ਜਨਵਰੀ ਨੂੰ ਸੁਣਵਾਈ ਦੌਰਾਨ ਮੌਜੂਦ ਰਹਿਣ ਦਾ ਨੋੋਟਿਸ ਜਾਰੀ ਕੀਤਾ ਹੈ।

Share