ਪਾਕਿਸਤਾਨ ’ਚ ਮੰਦਰ ਨੂੰ ਭੰਨਤੋੜ ਤੋਂ ਬਾਅਦ ਅੱਗ ਲਗਾਈ

483
Share

26 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਪੇਸ਼ਾਵਰ, 31 ਦਸੰਬਰ (ਪੰਜਾਬ ਮੇਲ)- ਉੱਤਰ ਪੱਛਮੀ ਪਾਕਿਸਤਾਨ ਵਿਚ ਮੰਦਰ ਦੀ ਮੁਰੰਮਤ ਦੇ ਕੰਮ ਦਾ ਵਿਰੋਧ ਕਰ ਰਹੇ ਲੋਕਾਂ ਨੇ ਮੰਦਰ ਦੀ ਭੰਨਤੋੜ ਕੀਤੀ ਅਤੇ ਅੱਗ ਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿਚ ਦੇਸ਼ ’ਚ ਕੱਟੜਪੰਥੀ ਇਸਲਾਮਿਕ ਪਾਰਟੀ ਦੇ 26 ਮੈਂਬਰਾਂ ਨੂੰ ਗਿ੍ਰਫਤਾਰ ਕੀਤਾ। ਪੁਲਿਸ ਅਧਿਕਾਰੀ ਰਹਿਮਤਉੱਲਾ ਖਾਨ ਨੇ ਦੱਸਿਆ ਕਿ ਖੈਬਰ ਪਖਤੂਨਖਵਾ ਦੇ ਕਰਕ ਜ਼ਿਲ੍ਹੇ ਦੇ ਟੇਰੀ ਪਿੰਡ ਦੇ ਮੰਦਰ ’ਤੇ ਹੋਏ ਹਮਲੇ ਤੋਂ ਬਾਅਦ ਕੱਟੜਪੰਥੀ ਜਮੀਅਤ ਉਲਾਮਾ-ਏ-ਇਸਲਾਮ ਪਾਰਟੀ ਦੇ ਨੇਤਾ ਰਹਿਮਤ ਸਲਾਮ ਖੱਟਕ ਸਮੇਤ 26 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ।

Share