ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸੀਨੀਅਰ ਆਗੂ ਫ਼ਵਾਦ ਚੌਧਰੀ ਗ੍ਰਿਫ਼ਤਾਰ

43

ਇਸਲਾਮਾਬਾਦ, 25 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੀਨੀਅਰ ਆਗੂ ਫ਼ਵਾਦ ਚੌਧਰੀ ਨੂੰ ਗ੍ਰਿਫ਼ਤਾਰ ਕਰ ਲਿਆ। ਕੁਝ ਘੰਟੇ ਪਹਿਲਾਂ ਚੌਧਰੀ ਨੇ ਪਾਰਟੀ ਪ੍ਰਧਾਨ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਦੀ ਸਰਕਾਰ ਦੀ ਕਥਿਤ ਸਾਜ਼ਿਸ਼ ਦੀ ਜਨਤਕ ਤੌਰ ‘ਤੇ ਨਿੰਦਾ ਕੀਤੀ ਸੀ। ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਸਕੱਤਰ ਦੀ ਸ਼ਿਕਾਇਤ ‘ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਫ਼ਵਾਦ ‘ਤੇ ਕੋਹਸਰ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਬਾਅਦ ‘ਚ ਉਨ੍ਹਾਂ ਨੂੰ ਲਾਹੌਰ ਸਥਿਤ ਰਿਹਾਇਸ਼ ਤੋਂ ਹਿਰਾਸਤ ‘ਚ ਲੈ ਲਿਆ ਗਿਆ ਸੀ।