#OTHERS

ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਪੰਜਾਬੀ ਬੋਲ ਸਕਣਗੇ

ਇਸਲਾਮਾਬਾਦ, 7 ਜੂਨ (ਪੰਜਾਬ ਮੇਲ)- ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿਚ ਬੋਲ ਸਕਣਗੇ। ਇਸ ਸਬੰਧੀ ਸੋਧ ਕੀਤੀ ਗਈ ਹੈ। ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖ਼ਾਨ ਦੀ ਅਗਵਾਈ ਵਾਲੀ ਸਦਨ ਦੀ ਵਿਸ਼ੇਸ਼ ਕਮੇਟੀ ਨੇ ਉਨ੍ਹਾਂ ਸੋਧਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ ਮੈਂਬਰ ਸਦਨ ਨੂੰ ਅੰਗਰੇਜ਼ੀ ਅਤੇ ਉਰਦੂ ਦੇ ਨਾਲ-ਨਾਲ ਪੰਜਾਬੀ, ਸਰਾਇਕੀ, ਪੋਠੋਹਾਰੀ ਅਤੇ ਮੇਵਾਤੀ ਵਿਚ ਸੰਬੋਧਨ ਕਰ ਸਕਣਗੇ। ਇਸ ਤੋਂ ਪਹਿਲਾਂ ਅੰਗਰੇਜ਼ੀ ਤੇ ਉਰਦੂ ਤੋਂ ਇਲਾਵਾ ਕਿਸੇ ਹੋਰ ਭਾਸ਼ਾ ‘ਚ ਬੋਲਣ ਲਈ ਸਪੀਕਰ ਦੀ ਆਗਿਆ ਲੈਣੀ ਪੈਂਦੀ ਸੀ।