ਪਾਕਿਸਤਾਨ ਦੇ ਅਮਰੀਕਾ ’ਚ ਕੌਂਸਲੇਟ ਜਨਰਲ ਦਾ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਭਰਵਾਂ ਸਵਾਗਤ

154
Share

ਸੈਕਰਾਮੈਂਟੋ, 7 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਦੇ ਅਮਰੀਕਾ ’ਚ ਕੌਂਸਲੇਟ ਜਨਰਲ ਜਨਾਬ ਅਬਦੁਲ ਜਬਾਰ ਮੈਮਨ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ, ਸੈਕਰਾਮੈਂਟੋ ਪਹੁੰਚੇ, ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਪੀਲ ਕੀਤੀ ਕਿ ਸਿੱਖ ਕੌਮ ਵੱਧ ਤੋਂ ਵੱਧ ਗਿਣਤੀ ’ਚ ਪਾਕਿਸਤਾਨ ਜਾ ਕੇ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ। ਜਨਾਬ ਮੈਮਨ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਿੱਖ ਪੀਲਗਰੀਮ ਲਈ ਵੀਜ਼ਾ ਪ੍ਰਣਾਲੀ ਬਹੁਤ ਸੌਖਾਲੀ ਕਰ ਦਿੱਤੀ ਗਈ ਹੈ। ਕਿਸੇ ਵੀ ਸਿੱਖ ਨੂੰ ਵੀਜ਼ਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਂਦਾ। ਜਨਾਬ ਮੈਮਨ ਨੇ ਕਿਹਾ ਕਿ ਹੁਣ ਭਾਵੇਂ ਕੋਵਿਡ ਦਾ ਦੌਰ ਚੱਲ ਰਿਹਾ ਹੈ, ਪਰ ਪਾਕਿਸਤਾਨ ਸਰਕਾਰ ਨੇ ਫਿਰ ਵੀ ਉਥੋਂ ਦਾ ਵੀਜ਼ਾ ਦੇਣਾ ਜਾਰੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਗੁਰੂ ਨਾਨਕ ਦੀ ਧਰਤੀ ਹਰ ਸਿੱਖ ਲਈ ਸਦਾ ਹੀ ਖੁੱਲ੍ਹੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਪਾਕਿਸਤਾਨ ਤੋਂ ਰਮੇਸ਼ ਸਿੰਘ ਖਾਲਸਾ ਵੀ ਹਾਜ਼ਰ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਜਨਾਬ ਮੈਮਨ ਨੇ ਗੁਰਦੁਆਰਾ ਸਾਹਿਬ ਦੀ ਬਣ ਰਹੀ ਨਵੀਂ ਇਮਾਰਤ ਦੀ ਵੀ ਸ਼ਲਾਘਾ ਕੀਤੀ ਅਤੇ ਇਸ ਲਈ ਸਮੁੱਚੀ ਕਮੇਟੀ ਨੂੰ ਵਧਾਈ ਦਿੱਤੀ।

Share