ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਵੱਲੋਂ ਭਾਰਤ ਨਾਲ ਸਬੰਧ ਬਿਹਤਰ ਬਣਾਉਣ ਦੀ ਪਹਿਲ

36
Share

ਕਿਹਾ: ਭਾਰਤ ਨਾਲ ਸਾਰੇ ਵਿਵਾਦ ਸੁਲਝਾ ਕੇ ਬਿਹਤਰ ਸੰਬੰਧ ਬਣਾਉਣਾ ਚਾਹੁੰਦੇ ਹਾਂ
ਅੰਮਿ੍ਰਤਸਰ, 13 ਅਪ੍ਰੈਲ (ਪੰਜਾਬ ਮੇਲ)-ਪਾਕਿਸਤਾਨ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਨ੍ਹਾਂ ਨੂੰ ਭੇਜੇ ਵਧਾਈ ਸੰਦੇਸ਼ ਦੇ ਬਦਲੇ ਧੰਨਵਾਦ ਕੀਤਾ ਹੈ। ਉਨ੍ਹਾਂ ਆਪਣੇ ਸੰਦੇਸ਼ ’ਚ ਕਿਹਾ ਹੈ ਕਿ ਉਹ ਭਾਰਤ ਨਾਲ ਸ਼ਾਂਤੀਪੂਰਨ ਅਤੇ ਮਜ਼ਬੂਤ ਸਬੰਧ ਬਣਾਉਣ ਦੇ ਇੱਛੁਕ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਭਾਰਤ ਨਾਲ ਜੰਮੂ-ਕਸ਼ਮੀਰ ਸਮੇਤ ਸਾਰੇ ਮੁੱਦਿਆਂ ਨੂੰ ਹੱਲ ਕਰਨਾ ਚਾਹੁੰਦੇ ਹਨ। ਪਾਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨੇ ਵੀ ਅੱਤਵਾਦ ਦੀ ਅੱਗ ’ਚ ਬਹੁਤ ਕੁਝ ਗੁਆਇਆ ਹੈ ਅਤੇ ਹੁਣ ਉਹ ਸ਼ਾਂਤੀ ਸਥਾਪਿਤ ਕਰਨਾ ਚਾਹੁੰਦਾ ਹੈ। ਪੀ.ਐੱਮ.ਐੱਲ.-ਐੱਨ. ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੇ ਬੀਤੇ ਦਿਨ ਦੇਸ਼ ਦੇ 23ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਸੰਬੋਧਨ ’ਚ ਕਿਹਾ ਸੀ ਕਿ ਨਵਾਜ਼ ਸ਼ਰੀਫ਼ ਦੀ ਸਰਕਾਰ ਦੌਰਾਨ ਭਾਰਤ ਨਾਲ ਰਿਸ਼ਤੇ ਬਿਹਤਰ ਹੋਏ ਸਨ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਸੀ ਕਿ ਕਸ਼ਮੀਰ ਮੁੱਦੇ ਦੇ ਹੱਲ ਬਗੈਰ ਭਾਰਤ ਨਾਲ ਸ਼ਾਂਤੀ ਸੰਭਵ ਨਹੀਂ ਹੈ।

Share