ਰਾਸ਼ਟਰਪਤੀ ਦੇ ਅਹੁਦੇ ਲਈ ਜ਼ਰਦਾਰੀ ਨੂੰ ਬਦਲਣ ਦੀ ਕੋਈ ਯੋਜਨਾ ਨਹੀਂ ਤੇ ਨਾ ਹੀ ਫੌਜ ਮੁਖੀ ਮੁਨੀਰ ਨੇ ਕਦੇ ਇੱਛਾ ਜਤਾਈ
ਇਸਲਾਮਾਬਾਦ, 12 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਹੀ ਬਣੇ ਰਹਿਣਗੇ। ਜ਼ਰਦਾਰੀ ਦੇ ਅਹੁਦਾ ਛੱਡਣ ਤੇ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦੀਆਂ ਅਫ਼ਵਾਹਾਂ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫੀਲਡ ਮਾਰਸ਼ਲ ਅਸੀਮ ਮੁਨੀਰ ਨੇ ਰਾਸ਼ਟਰਪਤੀ ਬਣਨ ਦੀ ਕਦੇ ਕੋਈ ਇੱਛਾ ਨਹੀਂ ਜਤਾਈ, ਨਾ ਹੀ ਅਜਿਹੀ ਕੋਈ ਯੋਜਨਾ ਹੈ। ਉਨ੍ਹਾਂ ਇਹ ਸਪੱਸ਼ਟੀਕਰਨ ਗ੍ਰਹਿ ਮੰਤਰੀ ਮੋਹਸਿਨ ਨਕਵੀ ਵੱਲੋਂ ‘ਐਕਸ’ ‘ਤੇ ਦਿੱਤੇ ਇੱਕ ਬਿਆਨ ਮਗਰੋਂ ਦਿੱਤਾ ਹੈ।
ਪਾਕਿਸਤਾਨ ਦੇ ਰਾਸ਼ਟਰਪਤੀ ਬਣੇ ਰਹਿਣਗੇ ਜ਼ਰਦਾਰੀ: ਸ਼ਰੀਫ਼
