ਇਸਲਾਮਾਬਾਦ, 14 ਸਤੰਬਰ (ਪੰਜਾਬ ਮੇਲ)-ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਮੁੱਖ ਚੋਣ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਆਮ ਚੋਣਾਂ 6 ਨਵੰਬਰ ਨੂੰ ਕਰਾਉਣ ਦੀ ਇਕਪਾਸੜ ਤਜਵੀਜ਼ ਪੇਸ਼ ਕੀਤੀ ਹੈ। ਰਾਸ਼ਟਰਪਤੀ ਨੇ ਮੁੱਖ ਚੋਣ ਕਮਿਸ਼ਨਰ ਸਿਕੰਦਰ ਸੁਲਤਾਨ ਰਾਜਾ ਨੂੰ ਲਿਖੇ ਪੱਤਰ ‘ਚ ਸੰਵਿਧਾਨ ਦੀ ਧਾਰਾ 48(5) ਦਾ ਹਵਾਲਾ ਦਿੰਦਿਆਂ ਕਿਹਾ ਕਿ ਸੰਸਦ ਭੰਗ ਹੋਣ ਦੀ ਤਰੀਕ ਤੋਂ 90 ਦਿਨਾਂ ਦੇ ਅੰਦਰ ਆਮ ਚੋਣਾਂ ਕਰਵਾਉਣ ਲਈ ਤਰੀਕ ਤੈਅ ਕਰਨ ਵਾਸਤੇ ਰਾਸ਼ਟਰਪਤੀ ਕੋਲ ਤਾਕਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਆਧਾਰ ‘ਤੇ 89ਵੇਂ ਦਿਨ ਯਾਨੀ 6 ਨਵੰਬਰ ਨੂੰ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਅਲਵੀ ਨੇ ਚੋਣਾਂ ਆਦਿ ਲਈ ਰਣਨੀਤੀ ਉਲਕਣ ਵਾਸਤੇ ਮੁੱਖ ਚੋਣ ਕਮਿਸ਼ਨਰ ਨੂੰ ਮੀਟਿੰਗ ਦਾ ਸੱਦਾ ਵੀ ਦਿੱਤਾ ਸੀ, ਜਿਸ ਨੂੰ ਉਨ੍ਹਾਂ ਇਹ ਆਖਦਿਆਂ ਨਕਾਰ ਦਿੱਤਾ ਕਿ ਰਾਸ਼ਟਰਪਤੀ ਦਾ ਚੋਣਾਂ ਦੀ ਤਰੀਕ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ।
ਪਾਕਿਸਤਾਨ ਦੇ ਰਾਸ਼ਟਰਪਤੀ ਵੱਲੋਂ ਚੋਣਾਂ 6 ਨਵੰਬਰ ਨੂੰ ਕਰਵਾਉਣ ਦੀ ਤਜਵੀਜ਼ ਪੇਸ਼
