ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਖੋਲਣ ਲਈ ਛੇਤੀ ਹੀ ਭਾਰਤ ਸਰਕਾਰ ਕੋਲ ਪਹੁੰਚ ਕਰਾਂਗਾ-ਮੁੱਖ ਮੰਤਰੀ ਚੰਨੀ

251
Share

ਪਾਈਟੈਕਸ ਲਈ ਕਨਵੈਨਸਨ ਸੈਂਟਰ ਦਾ ਨੀਂਹ ਪੱਥਰ ਏਸੇ ਹਫਤੇ ਰੱਖਿਆ ਜਾਵੇਗਾ
 ਅੰਮਿ੍ਰਤਸਰ, 7 ਦਸੰਬਰ (ਪੰਜਾਬ ਮੇਲ)- ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਗੁਆਂਢੀ ਦੇਸ ਪਾਕਿਸਤਾਨ ਨਾਲ ਵਪਾਰ ਖੋਲਣ ਦੇ ਮਾਮਲੇ ਨੂੰ ਉਠਾਉਣ ਲਈ ਉਹ ਛੇਤੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਪਾਸੋਂ ਵੀ ਮੁਲਾਕਾਤ ਲਈ ਸਮਾਂ ਮੰਗਣਗੇ।
ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ ਅਹਿਮ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੀ.ਆਈ.ਟੀ.ਈ.ਐਕਸ ਲਈ 10 ਏਕੜ ਰਕਬੇ ਵਿੱਚ ਕਨਵੈਨਸਨ ਸੈਂਟਰ ਦਾ ਨੀਂਹ ਪੱਥਰ ਏਸੇ ਹਫਤੇ ਦੇ ਅੰਦਰ ਰੱਖਿਆ ਜਾਵੇਗਾ ਤਾਂ ਜੋ ਸੰਸਥਾ ਨੂੰ ਖਿੱਤੇ ਵਿਚ ਵਪਾਰ ਅਤੇ ਉਦਯੋਗ ਨੂੰ ਵੱਡੀ ਪੱਧਰ ‘ਤੇ ਉਤਸਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਪੂਰਾ ਕਰਨ ਦੇ ਯੋਗ ਬਣਾਇਆ ਜਾ ਸਕੇ।
 ਇੱਥੇ ਪੰਜਾਬ ਇੰਟਰਨੈਸਨਲ ਟਰੇਡ ਐਕਸਪੋ (ਪਾਈਟੈਕਸ) ਦੇ 15ਵੇਂ ਮੇਲੇ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਚੰਨੀ ਨੇ ਸੁਆਲ ਉਠਾਉਂਦਿਆਂ ਕਿਹਾ ਕਿ ਜੇਕਰ ਵਪਾਰ ਸਮੁੰਦਰੀ ਰਸਤੇ ਤੋਂ ਹੋ ਸਕਦਾ ਹੈ ਤਾਂ ਜਮੀਨੀ ਮਾਰਗ ਰਾਹੀਂ ਕਿਉਂ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸ ਨਾਲ ਆਰਥਿਕ ਖੁਸਹਾਲੀ ਦੇ ਵੱਡੇ ਮੌਕੇ ਪੈਦਾ ਹੋਣਗੇ। .
ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਉਦਯੋਗਪਤੀਆਂ ਨੂੰ ਇਕ ਹੀ ਪਲੇਟਫਾਰਮ ਤੋਂ ਹਰੇਕ ਤਰਾਂ ਦੀਆਂ ਲੋੜੀਂਦੀਆਂ ਪ੍ਰਵਾਨਗੀਆਂ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਲਈ ਜਲਦੀ ਹੀ ਇੱਕ ਡਿਜੀਟਲ ਸਿੰਗਲ-ਵਿੰਡੋ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ। ਚੰਨੀ ਨੇ ਕਿਹਾ, “ਇਹ ਕਦਮ ਉਨਾਂ ਨੂੰ ਅਧਿਕਾਰੀਆਂ ਦੇ ਨਾਲ ਸਿੱਧੇ ਵਾਸਤੇ ਨੂੰ ਹਟਾ ਕੇ ਆਪਣੇ ਘਰਾਂ ਤੋਂ ਲੋੜੀਂਦੀਆਂ ਇਜਾਜਤਾਂ ਲਈ ਅਰਜੀ ਦੇਣ ਦੇ ਯੋਗ ਬਣਾਵੇਗਾ, ਜਿਸ ਨਾਲ ਪਾਰਦਰਸਤਾ ਹੋਰ ਵਧੇਗੀ।“
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਕਿਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40,000 ਕੇਸ ਵਾਪਸ ਲੈ ਲਏ ਹਨ, ਸੰਸਥਾਗਤ ਟੈਕਸ ਖਤਮ ਕਰ ਦਿੱਤਾ ਹੈ, ਵਪਾਰ ਦਾ ਅਧਿਕਾਰ ਕਾਨੂੰਨ-2020 ਲਾਗੂ ਕਰ ਦਿੱਤਾ ਹੈ, ਜਿਸ ਨਾਲ ਫੈਕਟਰੀਆਂ ਅਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀ.ਐਲ.ਯੂ. ਲੈਣ ਦੀ ਲੋੜ ਨੂੰ ਖਤਮ ਕਰਨਾ, 50 ਪ੍ਰਤੀਸਤ ਨਿਰਧਾਰਤ ਦਰਾਂ ਘਟਾ ਕੇ ਉਦਯੋਗਿਕ ਖੇਤਰ ਨੂੰ ਵੱਡੀ ਰਾਹਤ ਦਿੱਤੀ ਗਈ, 14 ਮੋਬਾਈਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆਉਣਾ, ਇਸੇ ਤਰਾਂ ਇੰਸਪੈਕਟਰ ਰਾਜ ਦਾ ਅੰਤ ਕੀਤਾ ਗਿਆ, ਫੋਕਲ ਪੁਆਇੰਟਾਂ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ।  ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਸਕੀਮ ਤੋਂ ਇਲਾਵਾ ਚੰਡੀਗੜ ਵਿੱਚ 200 ਏਕੜ ਰਕਬੇ ਵਿੱਚ ਫਿਲਮ ਸਿਟੀ ਪ੍ਰੋਜੈਕਟ ਪਹਿਲਾਂ ਹੀ ਤਿਆਰ ਕੀਤਾ ਜਾ ਰਿਹਾ ਹੈ।  ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਅਸੀਂ ਹੁਨਰ ਵਿਕਾਸ ‘ਤੇ ਪੂਰਾ ਧਿਆਨ ਕੇਂਦਰਿਤ ਕਰਦੇ ਹੋਏ ਉਦਯੋਗਿਕ ਖੇਤਰ ਦੀਆਂ ਮੰਗਾਂ ਦੇ ਅਨੁਸਾਰ ਵਿਦਿਅਕ ਸੰਸਥਾਵਾਂ ਵਿੱਚ ਢੁਕਵਾਂ ਸਿਲੇਬਸ ਸੁਰੂ ਕਰਨ ਦੀ ਵੀ ਯੋਜਨਾ ਬਣਾ ਰਹੇ ਹਾਂ।‘‘
ਧਾਰਮਿਕ ਸੈਰ ਸਪਾਟੇ ਵਿੱਚ ਅੰਮਿ੍ਰਤਸਰ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਸੈਰ ਸਪਾਟੇ ਦੇ ਖੇਤਰ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਰੂਪ ਵਿਚ ਪੰਜਾਬ ਦਾ ਅੱਵਲ ਦਰਜਾ ਹੈ।  ਉਨਾਂ ਨੇ ਪਾਈਟੈਕਸ ਵੱਲੋਂ ਵਿਸ਼ੇਸ਼ ਕਰਕੇ ਖੇਤਰ ਦੇ ਕਾਰੋਬਾਰੀਆਂ ਨੂੰ ਵੱਡਾ ਪਲੇਟਫਾਰਮ ਪ੍ਰਦਾਨ ਕਰਨ ਅਤੇ ਮੇਲੇ ਵਿਚ ਪੰਜ ਦੇਸਾਂ ਈਰਾਨ, ਮਿਸਰ, ਅਫਗਾਨਿਸਤਾਨ, ਤੁਰਕੀ ਅਤੇ ਥਾਈਲੈਂਡ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਇਸ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਲਾਘਾ ਕੀਤੀ। ਮੁੱਖ ਮੰਤਰੀ ਨੇ ਉਥੇ ਲਾਏ ਗਏ 450 ਸਟਾਲਾਂ ਦਾ ਨਿਰੀਖਣ ਵੀ ਕੀਤਾ ਅਤੇ ਸੋਨਾਲੀਕਾ ਨੂੰ ‘ਸਰਵੋਤਮ ਇਨਡੋਰ ਸਟਾਲ’ ਦਾ ਐਵਾਰਡ ਜਦਕਿ ਜੇਏਐਲ ਕੰਪਨੀ ਨੂੰ ‘ਬੈਸਟ ਆਊਟਡੋਰ ਸਟਾਲ’ ਦਾ ਐਵਾਰਡ ਦਿੱਤਾ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਸਰਹੱਦ ਪਾਰ ਤੋਂ ਵਪਾਰ ਦੀ ਅਹਿਮੀਅਤ ਨੂੰ ਦਰਸਾਇਆ। ਅੰਮਿ੍ਰਤਸਰ ਨੂੰ ਏਸੀਆ ਦੀ ਸਭ ਤੋਂ ਵੱਡੀ ਮੰਡੀ ਦੱਸਦਿਆਂ ਉਨਾਂ ਕਿਹਾ ਕਿ ਇਹ ਪੰਜਾਬ ਲਈ ਖੁਸਹਾਲੀ ਦੇ ਨਵੇਂ ਦਿਸਹੱਦੇ ਖੋਲੇਗਾ ਕਿਉਂਕਿ 34 ਦੇਸਾਂ ਨਾਲ ਵਪਾਰ ਅਤੇ ਕਾਰੋਬਾਰੀ ਗਤੀਵਿਧੀਆਂ ਚਲਾਈਆਂ ਜਾਣਗੀਆਂ।  ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ ਦੇ ਵਪਾਰੀਆਂ ਨੂੰ ਹੁਲਾਰਾ ਦੇਣ ਦੀ ਲੋੜ ‘ਤੇ ਜੋਰ ਦਿੰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਾਡਾ ਧਿਆਨ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲਿਆਂ ਦੀ ਬਜਾਏ ਰੁਜਗਾਰ ਪੈਦਾ ਕਰਨ ਦੇ ਯੋਗ ਬਣਾਉਣ ‘ਤੇ ਹੋਣਾ ਚਾਹੀਦਾ ਹੈ।
ਇਸ ਦੌਰਾਨ ਪੀਐਚਡੀ ਚੈਂਬਰ ਪੰਜਾਬ ਦੇ ਸਹਿ-ਚੇਅਰਪਰਸਨ ਕਰਨ ਗਿਲਹੋਤਰਾ ਨੇ ਪਾਇਟੈਕਸ-21 ਦੇ ਪ੍ਰਬੰਧ ਸਫਲਤਾ ਨਾਲ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਵਾਸਤੇ ਜਲਿਾ ਪ੍ਰਸਾਸਨ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮਿ੍ਰਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਪੀ.ਐਚ.ਡੀ.ਸੀ.ਸੀ.ਆਈ. ਦੇ ਪੰਜਾਬ ਸਟੇਟ ਚੈਪਟਰ ਦੇ ਕਨਵੀਨਰ ਅੰਮਿ੍ਰਤਸਰ ਜੋਨ ਦੇ ਕਨਵੀਨਰ ਅਤੇ ਪੀ.ਐਚ.ਡੀ.ਸੀ.ਸੀ.ਆਈ. ਦੇ ਸਹਾਇਕ ਸਕੱਤਰ ਜਨਰਲ ਨਵੀਨ ਸੇਠ ਹਾਜਰ ਸਨ।

Share