ਲਾਹੌਰ, 5 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਨੇ ਅੱਠ ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਚੇਅਰਮੈਨ ਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਅਧਿਕਾਰਤ ਤੌਰ ‘ਤੇ ਆਪਣੀ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੀਪੀਪੀ ਦੀ ਕੇਂਦਰੀ ਕਾਰਜਕਾਰੀ ਕਮੇਟੀ ਦੀ ਬੀਤੇ ਦਿਨ ਆਮ ਚੋਣਾਂ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਸਬੰਧੀ ਕੀਤੀ ਗਈ ਮੀਟਿੰਗ ‘ਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ‘ਚ ਪਾਰਟੀ ਦੇ ਚੋਣ ਮੈਨੀਫੈਸਟੋ ‘ਤੇ ਚਰਚਾ ਕੀਤੀ ਗਈ ਜਿਸ ‘ਚ ਨੌਜਵਾਨਾਂ, ਮਹਿਲਾ ਸ਼ਕਤੀਕਰਨ, ਰੁਜ਼ਗਾਰ, ਸਿਹਤ ਤੇ ਸਿੱਖਿਆ ਨੂੰ ਪਹਿਲ ਦੇਣ ਦਾ ਫ਼ੈਸਲਾ ਕੀਤਾ ਗਿਆ।