ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪ੍ਰਧਾਨ ਸ਼ਹਿਬਾਜ਼ ਸ਼ਰੀਫ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ

694
Share

ਲਾਹੌਰ, 11 ਜੂਨ (ਪੰਜਾਬ ਮੇਲ)-  ਪਾਕਿਸਤਾਨੀ ਸੰਸਦ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਮ. ਐੱਲ.) ਦੇ ਪ੍ਰਧਾਨ ਸ਼ਹਿਬਾਜ਼ ਸ਼ਰੀਫ ਦੀ ਰਿਪੋਰਟ ਨਾਵਲ ਕੋਰੋਨਾ ਵਾਇਰਸ ਪਾਜ਼ੀਟਿਵ ਆਈ ਹੈ। ਪਾਰਟੀ ਦੇ ਬੁਲਾਰੇ ਮਰੀਅਮ ਔਰੰਗਜ਼ੇਬ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ 69 ਸਾਲਾ ਸ਼ਹਿਬਾਜ਼ ਸ਼ਰੀਫ ਘਰ ਵਿਚ ਇਕਾਂਤਵਾਸ ਹੋ ਗਏ ਹਨ। ਕਿਹਾ ਜਾ ਰਿਹਾ ਹੈ ਕਿ ਸ਼ਹਿਬਾਜ਼ ਸ਼ਰੀਫ ਕੈਂਸਰ ਦੇ ਮਰੀਜ਼ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਇਮਿਊਨਟੀ ਆਮ ਲੋਕਾਂ ਨਾਲੋਂ ਕਮਜ਼ੋਰ ਹੈ।


Share