ਪਾਕਿਸਤਾਨ ਵੱਲੋਂ ਵਿਸਾਖੀ ਸਮਾਗਮਾਂ ’ਚ ਸ਼ਮੂਲੀਅਤ ਲਈ 1100 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ

199
Share

ਨਵੀਂ ਦਿੱਲੀ, 8 ਅਪ੍ਰੈਲ (ਪੰਜਾਬ ਮੇਲ)-ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ 12 ਅਪ੍ਰੈਲ ਤੋਂ 22 ਅਪ੍ਰੈਲ ਤੱਕ ਪਾਕਿਸਤਾਨ ’ਚ ਵਿਸਾਖੀ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ 1100 ਤੋਂ ਜ਼ਿਆਦਾ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਹਾਈ ਕਮਿਸ਼ਨ ਨੇ ਕਿਹਾ ਕਿ 1947 ਦੇ ਧਾਰਮਿਕ ਸਥਾਨਾਂ ਦੀ ਯਾਤਰਾ ’ਤੇ ਭਾਰਤ-ਪਾਕਿ ਦਰਮਿਆਨ ਹੋਏ ਪ੍ਰੋਟੋਕਾਲਜ਼ ਤਹਿਤ ਵੱਡੀ ਗਿਣਤੀ ’ਚ ਸਿੱਖ ਸ਼ਰਧਾਲੂ ਹਰ ਸਾਲ ਵੱਖ-ਵੱਖ ਧਾਰਮਿਕ ਸਮਾਗਮਾਂ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਂਦੇ ਹਨ। ਇਸ ਵਿਚ ਅੱਗੇ ਕਿਹਾ ਗਿਆ ਹੈ ਕਿ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਵਿਸ਼ੇਸ਼ ਮਹੱਤਵ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਵੱਲੋਂ ਵਿਸ਼ੇਸ਼ ਸੰਕੇਤ ਵਜੋਂ ਵੀਜ਼ੇ ਜਾਰੀ ਕੀਤੇ ਗਏ ਹਨ। ਹਾਈ ਕਮਿਸ਼ਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰਨਾ ਪਾਕਿਸਤਾਨ ਸਰਕਾਰ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇਣ ਲਈ ਕੋਸ਼ਿਸ਼ਾਂ ਦਾ ਹਿੱਸਾ ਹੈ। ਦੋਵਾਂ ਦੇਸ਼ਾਂ ਵੱਲੋਂ ਆਪਣੇ ਸੰਬੰਧਾਂ ਨੂੰ ਅੱਗੇ ਵਧਾਉਣ ਲਈ ਉਤਸੁਕਤਾ ਦੇ ਕੁੱਝ ਸੰਕੇਤਾਂ ਦਰਮਿਆਨ ਇਹ ਵੀਜ਼ੇ ਜਾਰੀ ਕੀਤੇ ਗਏ ਹਨ।

Share