ਪਾਕਿਸਤਾਨ 29 ਜੂਨ ਨੂੰ ਖੋਲ੍ਹੇਗਾ ਕਰਤਾਰਪੁਰ ਲਾਂਘਾ

717
Share

ਲਾਹੌਰ, 27 ਜੂਨ (ਪੰਜਾਬ ਮੇਲ)- ਪਾਕਿਸਤਾਨ ਮਹਾਰਾਣਾ ਰਣਜੀਤ ਸਿੰਘ ਦੇ ਬਰਸੀ ਮੌਕੇ 29 ਜੂਨ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇਗਾ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, “ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਅਸੀਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ 2020 ਨੂੰ ਲਾਂਘਾ ਖੋਲ੍ਹਣ ਲਈ ਭਾਰਤੀ ਪੱਖ ਨੂੰ ਆਪਣੀ ਤਿਆਰੀ ਬਾਰੇ ਦੱਸ ਰਹੇ ਹਾਂ।”


Share