ਪਾਕਿ ਅਦਾਲਤ ਵੱਲੋਂ ਗੁਰਦੁਆਰੇ ਦੀ ਜ਼ਮੀਨ ਦੀ ਨਿਲਾਮੀ ‘ਤੇ ਰੋਕ

552

ਪੇਸ਼ਾਵਰ, 10 ਅਕਤੂਬਰ (ਪੰਜਾਬ ਮੇਲ)- ਉੱਤਰ ਪੱਛਮੀ ਪਾਕਿਸਤਾਨ ਦੀ ਹਾਈ ਕੋਰਟ ਨੇ ਪੇਸ਼ਾਵਰ ਦੇ ਪ੍ਰਾਚੀਨ ਗੁਰਦੁਆਰੇ ਦੀ ਜ਼ਮੀਨ ਦੇ ਹਿੱਸੇ ਦੀ ਨਿਲਾਮੀ ‘ਤੇ ਰੋਕ ਲਾਉਂਦਿਆਂ ਨਿਰਦੇਸ਼ ਦਿੱਤਾ ਹੈ ਕਿ ਦੇਸ਼ ਦੀ ਭ੍ਰਿਸ਼ਟਾਚਾਰ ਰੋਕੂ ਸੰਸਥਾ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ। ਪੇਸ਼ਾਵਰ ਹਾਈ ਕੋਰਟ ਦੇ ਦੋ ਮੈਂਬਰੀ ਬੈਂਚ ਨੇ ਇਹ ਫ਼ੈਸਲਾ ਸਾਹਿਬ ਸਿੰਘ ਦੁਆਰਾ ਆਪਣੇ ਵਕੀਲ ਰਾਹੀਂ ਦਾਇਰ ਕੀਤੀ ਗਈ ਰਿੱਟ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ। ਜਸਟਿਸ ਰੂਹੁਲ ਅਮੀਨ ਅਤੇ ਜਸਟਿਸ ਮੀਆਂ ਅਤਿਕ ਸ਼ਾਹ ਦੇ ਬੈਂਚ ਨੇ ਇਹ ਰੋਕ ਰੋਕ ਦਿੱਤੀ। ਸਾਹਿਬ ਸਿੰਘ ਨੇ ਆਪਣੀ ਪਟੀਸ਼ਨ ਵਿਚ ਗੁਰਦੁਆਰੇ ਦੀ ਜ਼ਮੀਨ ਦੀ ਨਿਲਾਮੀ ਨੂੰ ਚੁਣੌਤੀ ਦਿੱਤੀ ਸੀ। ਸੁਣਵਾਈ ਦੌਰਾਨ ਬੈਂਚ ਨੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਨਿਲਾਮੀ ਪ੍ਰਕਿਰਿਆ ‘ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।