ਪਾਕਿ ਅਦਾਲਤ ਵੱਲੋਂ ਮੁੰਬਈ ਹਮਲੇ ਦੇ ਸਾਜ਼ਿਸ਼ਕਰਤਾ ਨੂੰ 15 ਸਾਲ ਦੀ ਜੇਲ੍ਹ

85
Share

ਲਾਹੌਰ, 25 ਜੂਨ (ਪੰਜਾਬ ਮੇਲ)- ਪਾਕਿਸਤਾਨ ਦੀ ਇਕ ਅੱਤਵਾਦ ਰੋਕੂ ਅਦਾਲਤ ਨੇ 2008 ਦੇ ਮੁੰਬਈ ਹਮਲੇ ਦੇ ਇਕ ਸਾਜ਼ਿਸ਼ਕਰਤਾ ਨੂੰ ਅੱਤਵਾਦ ਦੇ ਵਿੱਤ ਪੋਸ਼ਣ ਦੇ ਇਕ ਮਾਮਲੇ ਵਿਚ 15 ਸਾਲ ਤੋਂ ਵੱਧ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ।
ਲਸ਼ਕਰ-ਏ-ਤੋਇਬਾ ਅਤੇ ਜਮਾਤ-ਉਦ-ਦਾਵਾ ਦੇ ਨੇਤਾਵਾਂ ਦੇ ਅੱਤਵਾਦ ਫੰਡਿੰਗ ਦੇ ਮਾਮਲਿਆਂ ਨਾਲ ਜੁੜੇ ਇਕ ਸੀਨੀਅਰ ਵਕੀਲ ਨੇ ਸ਼ੁੱਕਰਵਾਰ ਨੂੰ ਦੱਸਿਆ, ਇਸ ਮਹੀਨੇ ਦੀ ਸ਼ੁਰੂਆਤ ’ਚ ਲਾਹੌਰ ’ਚ ਇਕ ਅੱਤਵਾਦ ਰੋਕੂ ਅਦਾਲਤ ਨੇ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਨਾਲ ਜੁੜੇ ਸਾਜਿਦ ਮਜੀਦ ਮੀਰ ਨੂੰ 15 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪੰਜਾਬ ਪੁਲਸ ਦਾ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.), ਜੋ ਮੀਡੀਆ ਨੂੰ ਅਜਿਹੇ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਜਾਣ ਦੀ ਜਾਣਕਾਰੀ ਸਾਂਝੀ ਕਰਦਾ ਹੈ, ਨੇ ਅੱਤਵਾਦ ਦੇ ਵਿੱਤ ਪੋਸ਼ਣ ਦੇ ਮਾਮਲੇ ਵਿਚ ਮੀਰ ਦੇ ਦੋਸ਼ੀ ਹੋਣ ਦੀ ਰਿਪੋਰਟ ਨਹੀਂ ਦਿੱਤੀ ਸੀ।

Share