ਪਾਕਿ ‘ਚ ਕੌਮੀ ਅਸੈਂਬਲੀ ‘ਚ ਵਿਰੋਧੀ ਧਿਰ ਦਾ ਆਗੂ ਸ਼ਾਹਬਾਜ਼ ਸ਼ਰੀਫ਼ ਗ੍ਰਿਫ਼ਤਾਰ

700
ਸ਼ਾਹਬਾਜ਼ ਸ਼ਰੀਫ਼ ਦੀ ਫਾਈਲ ਫੋਟੋ।

-ਲਾਹੌਰ ਹਾਈ ਕੋਰਟ ਨੇ ਮਨੀ ਲੌਂਡਰਿੰਗ ਕੇਸ ‘ਚ ਜ਼ਮਾਨਤ ਅਰਜ਼ੀ ਕੀਤੀ ਰੱਦ
ਲਾਹੌਰ, 28 ਸਤੰਬਰ (ਪੰਜਾਬ ਮੇਲ)- ਲਾਹੌਰ ਹਾਈ ਕੋਰਟ ਵੱਲੋਂ ਅੱਜ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਮਗਰੋਂ ਪੁਲਿਸ ਨੇ ਕੌਮੀ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਆਗੂ ਤੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਸਾਬਕਾ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੂੰ ਸੱਤ ਅਰਬ ਰੁਪਏ ਦੇ ਮਨੀ ਲੌਂਡਰਿੰਗ ਕੇਸ ‘ਚ ਗ੍ਰਿਫ਼ਤਾਰ ਕਰ ਲਿਆ। ਮੁਲਕ ਦੇ ਸਾਬਕਾ ਵਜ਼ੀਰੇ ਆਜ਼ਮ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਤੇ ਪੰਜਾਬ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਪੁਲਿਸ ਨੇ ਅਦਾਲਤੀ ਅਹਾਤੇ ‘ਚੋਂ ਹੀ ਹਿਰਾਸਤ ਵਿਚ ਲੈ ਲਿਆ। ਉਂਜ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਪਹਿਲਾਂ ਅਦਾਲਤ ਵਿਚ ਪਾਰਟੀ ਦੇ ਵੱਡੀ ਗਿਣਤੀ ਵਰਕਰ ਮੌਜੂਦ ਸਨ। ਇਮਰਾਨ ਖ਼ਾਨ ਸਰਕਾਰ ਨੇ ਅਜੇ ਪਿਛਲੇ ਹਫ਼ਤੇ ਸ਼ਾਹਬਾਜ਼ ਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਇਹ ਕੇਸ ਦਰਜ ਕੀਤਾ ਸੀ।