ਪਾਕਿ ’ਚ ਮੰਦਰ ਢਾਹੇ ਜਾਣ ਦੇ ਮੁੱਦੇ ’ਤੇ ਭਾਰਤ ਨੇ ਪਾਕਿਸਤਾਨ ਕੋਲ ਰੋਸ ਦਰਜ ਕਰਵਾਇਆ

437
Share

ਨਵੀਂ ਦਿੱਲੀ, 1 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਦੇ ਉੱਤਰ-ਪੂਰਬੀ ਸੂਬੇ ਖੈਬਰ ਪਖਤੂਨਖਵਾ ਦੇ ਕਰਕ ਜ਼ਿਲ੍ਹੇ ’ਚ ਇੱਕ ਮੰਦਰ ਢਾਹੇ ਜਾਣ ਦੇ ਮੁੱਦੇ ’ਤੇ ਭਾਰਤ ਨੇ ਪਾਕਿਸਤਾਨ ਕੋਲ ਰੋਸ ਦਰਜ ਕਰਵਾਇਆ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਕੋਲ ਸਫ਼ਾਤਰਖਾਨੇ ਰਾਹੀਂ ਰੋਸ ਦਰਜ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸ਼ਰਾਰਤੀ ਲੋਕਾਂ ਦੇ ਇਕੱਠ ਨੇ ਮੰਦਰ ਦੇ ਵਿਸਥਾਰ ਦੇ ਕੰਮ ਦਾ ਵਿਰੋਧ ਕਰਦਿਆਂ ਇਸ ਨੂੰ ਨੁਕਸਾਨ ਪਹੁੰਚਾਇਆ ਸੀ। ਪਾਕਿਸਤਾਨੀ ਅਧਿਕਾਰੀਆਂ ਨੇ ਵੀਰਵਾਰ ਦੱਸਿਆ ਸੀ ਕਿ ਇਸ ਮਾਮਲੇ ’ਚ 30 ਤੋਂ ਵੱਧ ਲੋਕਾਂ, ਜਿਨ੍ਹਾਂ ਵਿਚ ਜ਼ਿਆਦਾਤਰ ਕੱਟੜ ਇਸਲਾਮਕ ਪਾਰਟੀ ਦੇ ਮੈਂਬਰ ਸ਼ਾਮਲ ਹਨ, ਨੂੰ ਗਿ੍ਰਫ਼ਤਾਰ ਕੀਤਾ ਗਿਆ।

Share