ਪਾਕਿ ’ਚ ਮੰਦਰ ਦੀ ਭੰਨ-ਤੋੜ ਮਾਮਲੇ ’ਚ 20 ਲੋਕ ਗਿ੍ਰਫ਼ਤਾਰ; 150 ਖ਼ਿਲਾਫ਼ ਕੇਸ ਦਰਜ

693
Share

ਲਾਹੌਰ, 7 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੇ ਸੂਬਾ ਪੰਜਾਬ ਦੀ ਪੁਲੀਸ ਨੇ ਕਿਹਾ ਕਿ ਉਸ ਨੇ ਦੂਰ-ਦੁਰਾਡੇ ਕਸਬੇ ਵਿਚ ਮੰਦਰ ਦੀ ਭੰਨ-ਤੋੜ ਕਰਨ ਦੇ ਦੋਸ਼ ਵਿਚ 20 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ ਅਤੇ 150 ਤੋਂ ਵੱਧ ਲੋਕਾਂ ’ਤੇ ਮਾਮਲਾ ਦਰਜ ਕੀਤਾ ਹੈ। ਇੱਕ ਦਿਨ ਪਹਿਲਾਂ ਦੇਸ਼ ਦੀ ਸੁਪਰੀਮ ਕੋਰਟ ਨੇ ਮੰਦਰ ਦੀ ਸੁਰੱਖਿਆ ਵਿਚ ਅਸਫਲ ਰਹਿਣ ਲਈ ਅਧਿਕਾਰੀਆਂ ਨੂੰ ਝਾੜਿਆ ਸੀ। ਲਾਹੌਰ ਤੋਂ ਕਰੀਬ 590 ਕਿਲੋਮੀਟਰ ਦੂਰ ਸੂਬੇ ਦੇ ਰਹੀਮ ਯਾਰ ਖਾਨ ਜ਼ਿਲ੍ਹੇ ਦੇ ਭੋਂਗ ਕਸਬੇ ਵਿਚ ਬੁੱਧਵਾਰ ਨੂੰ ਭੀੜ ਵੱਲੋਂ ਮੰਦਰ ’ਤੇ ਹਮਲਾ ਕੀਤਾ ਗਿਆ।

Share